ਚੀਨ : ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਨਵੀਂ ਸੰਖਿਆ ਆਈ ਸਾਹਮਣੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਆਏ ਦਿਨ ਇਸ ਵਾਇਰਸ ਕਰਕੇ ਮਰਨ ਵਾਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਕੋਰੋਨਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਆਏ ਦਿਨ ਇਸ ਵਾਇਰਸ ਕਰਕੇ ਮਰਨ ਵਾਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਹੁਣ ਤੱਕ 2600 ਤੋਂ ਜਿਆਦਾ ਲੋਕ ਆਪਣੀ ਜਾਨ ਗਵਾ ਚੁੱਕੇ ਹਨ ਜਦਕਿ 70 ਹਜ਼ਾਰ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗ ਚੁੱਕੀ ਹੈ। ਕੋਰੋਨਾ ਵਾਇਰਸ ਦੁਨੀਆਂ ਦੇ ਕਈ ਦੇਸ਼ਾਂ ਵਿਚ ਆਪਣੇ ਪੈਰ ਜਮਾ ਚੁੱਕਿਆ ਹੈ।

ਮੀਡੀਆ ਰਿਪੋਰਟਾ ਅਨੁਸਾਰ ਬੀਤੇ ਸੋਮਵਾਰ ਕੋਰੋਨਾ ਵਾਇਰਸ ਕਾਰਨ ਚੀਨ ਵਿਚ 71 ਲੋਕਾਂ ਨੇ ਆਪਣੀ ਜਾਨ ਤੋਂ ਹੱਥ ਧੋਏ ਹਨ ਅਤੇ  ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2663 ਹੋ ਚੁੱਕੀ ਹੈ ਉੱਥੇ ਹੀ 500 ਤੋਂ ਵੱਧ ਕੋਰੋਨਾ ਵਾਇਰਲ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਸ ਕਰਕੇ ਕੋਰੋਨਾ ਵਾਇਰਸ ਨਾਲ ਪੀੜਤ ਵਿਅਕਤੀਆਂ ਦੀ ਸੰਖਿਆ 70 ਹਜ਼ਾਰ ਤੋਂ ਜਿਆਦਾ ਹੋ ਗਈ ਹੈ। ਕੋਰੋਨਾ ਵਾਇਰਸ ਨਾਲ ਸੱਭ ਤੋਂ ਜਿਆਦਾ ਪ੍ਰਭਾਵਿਤ ਚੀਨ ਦੇ ਹੁਬੇਈ ਪ੍ਰਾਂਤ ਦਾ ਵੁਹਾਨ ਸ਼ਹਿਰ ਹੋਇਆ ਹੈ। ਵੁਹਾਨ ਵਿਚ ਹੀ ਕੋਰੋਨਾ ਵਾਇਰਸ ਦੀ ਸ਼ੁਰੂਆਤ ਹੋਈ ਸੀ ਅਤੇ ਫਿਰ ਇਹ ਚੀਨ ਸਮੇਤ ਪੂਰੀ ਦੁਨੀਆਂ ਵਿਚ ਫੈਲ ਗਿਆ ਹੈ।

ਕੋਰੋਨਾ ਵਾਇਰਸ ਦਾ ਪ੍ਰਕੋਪ ਦੁਨੀਆਂ ਦੇ ਕਈ ਦੇਸ਼ਾਂ ਵਿਚ ਵੇਖਣ ਨੂੰ ਮਿਲ ਰਿਹਾ ਹੈ। ਦੱਖਣੀ ਕੋਰੀਆ ਅਤੇ ਇਟਲੀ ਵਿਚ ਇਸ ਵਾਇਰਸ ਦੀ ਲਾਗ ਵਾਲੇ ਮਰੀਜ਼ ਲਗਾਤਾਰ ਵੱਧ ਰਹੇ ਹਨ। ਰਿਪਰੋਟਾਂ ਅਨੁਸਾਰ ਦੱਖਣੀ ਕੋਰੀਆ ਵਿਚ 800 ਤੋਂ ਜਿਆਦਾ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਇਟਲੀ ਵਿਚ ਕੋਰੋਨਾ ਵਾਇਰਸ ਦੇ 150 ਤੋਂ ਜਿਆਦਾ ਸ਼ੱਕੀ ਮਾਮਲੇ ਸਾਹਮਣੇ ਆਏ ਹਨ ਜਿਸ ‘ਤੇ ਇਟਲੀ ਸਰਕਾਰ ਨੇ ਕਾਬੂ ਪਾਉਣ ਲਈ ਸਖਤ ਪਾਬੰਦੀਆ ਲਾਗੂ ਕਰ ਦਿੱਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਹੁਕਮ ਦਿੱਤਾ ਹੈ ਕਿ ਕੋਰੋਨਾ ਵਾਇਰਸ ਨਾਲ ਕੋਈ ਵੀ ਪੀੜਤ ਵਿਅਕਤੀ ਜੇਕਰ ਦੂਜੇ ਇਲਾਕਇਆਂ ਵਿਚ ਦਾਖਲ ਹੋਵੇਗਾ ਤਾ ਉਸ ਉੱਤੇ ਜੁਰਮਾਨਾ ਲੱਗੇਗਾ।

ਦੱਸ ਦਈਏ ਕਿ ਚੀਨ ਦੀ ਸਰਕਾਰ ਨੇ ਵੀ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਈ ਪਾਬੰਦੀਆ ਲਾਗੂ ਕਰ ਦਿੱਤੀਆਂ ਹਨ। ਖਾਸ ਕਰ ਵੁਹਾਨ ਸ਼ਹਿਰ ਵਿਚ ਜਿੱਥੇ ਇਹ ਵਾਇਰਸ ਸੱਭ ਤੋਂ ਪਹਿਲਾਂ ਫੈਲਿਆ ਸੀ। ਸਰਕਾਰ ਨੇ ਇੱਥੇ ਕੋਈ ਵੱਡੇ ਪ੍ਰੋਗਰਾਮ ਆਯੋਜਿਤ ਕਰਨ ਤੇ ਬੈਨ ਲਗਾ ਦਿੱਤਾ ਹੈ। ਕਾਲਜ ਅਤੇ ਯੂਨੀਵਰਸਿਟੀਆਂ ਨੂੰ ਅਣਮਿੱਥੇ ਸਮੇਂ ਲਈ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

Leave a Reply

Your email address will not be published. Required fields are marked *