ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਭਰ ਚ ਚੋਰੀਆਂ ਦੀ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜਾ ਮਾਮਲਾ ਸੰਗਰੂਰ ਦੇ ਲਹਿਰਗਾਗਾ ਤੋਂ ਸਾਹਮਣੇ ਆਇਆ ਹੈ।
ਦਸ ਦਈਏ ਕਿ ਲਹਿਰਗਾਗਾ ਬੱਸ ਸਟੈਂਡ ਨਜ਼ਦੀਕ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਕਈ ਦੁਕਾਨਾਂ ਦੇ ਤਾਲੇ ਟੁੱਟੇ ਹੋਏ ਸੀ ਇਹਨਾਂ ਦੁਕਾਨਾਂ ਚ ਚੋਰੀਆ ਦੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

