ਦਿੱਲੀ ‘ਚ ਕੋਰੋਨਾ ਵਾਇਰਸ ਕਰਕੇ 31 ਮਾਰਚ ਤੱਕ ਬੰਦ ਰਹਿਣਗੇ ਸਿਨੇਮਾ ਘਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲਿਆ ਹੈ। ਦਰਅਸਲ ਕੇਜਰੀਵਾਲ ਸਰਕਾਰ ਨੇ ਰਾਜਧਾਨੀ ਦੇ ਸਾਰੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲਿਆ ਹੈ। ਦਰਅਸਲ ਕੇਜਰੀਵਾਲ ਸਰਕਾਰ ਨੇ ਰਾਜਧਾਨੀ ਦੇ ਸਾਰੇ ਸਿਨਮੇਘਰਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਹੈ ਨਾਲ ਹੀ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨ ਦਿੱਤਾ ਹੈ।

Image result for cm kejriwal

ਜਾਣਕਾਰੀ ਅਨੁਸਾਰ ਸੀਐਮ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਉੱਪ-ਰਾਜਪਾਲ ਅਨਿਲ ਬੈਜਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਇਹ ਵੱਡਾ ਫ਼ੈਸਲਾ ਲਿਆ ਹੈ ਜਿਸ ਅਧੀਨ ਸਿਨੇਮਾ ਘਰਾਂ, ਜਿਨ੍ਹਾਂ ਸਕੂਲਾਂ ਅਤੇ ਕਾਲਜਾਂ ਵਿਚ ਪ੍ਰੀਖਿਆ ਨਹੀਂ ਹੋ ਰਹੀ ਹੈ ਉਨ੍ਹਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਨਾਲ ਹੀ ਦਿੱਲੀ ਦੇਸ਼ ਦਾ ਦੂਜਾ ਅਜਿਹਾ ਰਾਜ ਬਣ ਗਿਆ ਹੈ ਜਿੱਥੇ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਨੇ ਕੋਰੋਨਾ ਵਾਇਰਸ ਨੂੰ ਮਹਾਮਾਰੀ ਘੋਸ਼ਿਤ ਕੀਤਾ ਸੀ ਜਿਸ ਕਰਕੇ ਉਹ ਅਜਿਹਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਸੀ। ਰਾਜਧਾਨੀ ਦਿੱਲੀ ਵਿਚ ਸਿਨੇਮਾਘਰਾਂ ਨੂੰ ਬੰਦ ਰੱਖਣ ਦਾ ਅਸਰ ਇਸ ਮਹੀਨੇ ਰਿਲੀਜ਼ ਹੋਣ ਵਾਲੀ ਫਿਲਮਾਂ ਦੀ ਕਮਾਈ ਉੱਤੇ ਵੀ ਪਵੇਗਾ। ਭਲਕੇ 13 ਮਾਰਚ ਨੂੰ ਇਰਫਾਨ ਖਾਨ ਦੀ ਅੰਗ੍ਰੇਜੀ ਮਿਡੀਅਮ ਅਤੇ 24 ਮਾਰਚ ਨੂੰ ਅਕਸ਼ੇ ਕੁਮਾਰ ਦੀ ਸੂਰਿਆਵੰਸ਼ ਫਿਲਮ ਰਿਲੀਜ਼ ਹੋਣੀ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਰਤ ਵਿਚ ਹੁਣ ਤੱਕ 73 ਕੋਰੋਨਾ ਵਾਇਰਸ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ਵਿਚੋਂ ਕੇਰਲਾ ਵਿਚ 17, ਹਰਿਆਣਾ ਵਿਚ 14, ਕ ਦਿੱਲੀ ਵਿਚ ਛੇ, ਮਹਾਰਾਸ਼ਟਰ ਵਿਚ 11 ਤਾਮਿਲਨਾਡੂ, ਪੰਜਾਬ, ਤੇਲੰਗਾਨਾ ਅਤੇ ਜੰਮੂ ਕਸ਼ਮੀਰ ਵਿਚ ਇਕ, ਯੂਪੀ ਵਿਚ ਗਿਆਰਾ, ਕਰਨਾਟਕਾ ਵਿਚ ਚਾਰ, ਲੱਦਾਖ ਵਿਚ ਤਿੰਨ ਅਤੇ ਰਾਜਸਥਾਨ ਵਿਚ ਤਿੰਨ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਰਿਪੋਰਟਾਂ ਮੁਤਾਬਕ ਇਨ੍ਹਾਂ ਵਿਚੋਂ 56 ਭਾਰਤੀ ਹਨ ਜਦਕਿ 17 ਕੇਸ ਵਿਦੇਸ਼ੀ ਨਾਗਰਿਕਾਂ ਦੇ ਹਨ।

ਭਾਰਤ ਸਰਕਾਰ ਨੇ ਦੇਸ਼ ਵਿਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ 15 ਅਪ੍ਰੈਲ ਤੱਕ ਸਾਰੇ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਰੱਦ ਕਰਨ ਦਾ ਫੈਸਲਾ ਲਿਆ ਹੈ ਅਤੇ ਸਾਵਧਾਨੀ ਦੇ ਤੌਰ ਉੱਤੇ ਏਅਰਪੋਰਟਾਂ ‘ਤੇ ਵੀ ਹਰ ਵਿਅਕਤੀ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *