ਨਵੀ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ NEET UG Paper leak ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਵੀ ਧਿਆਨ ਮਿਲਣਾ ਸ਼ੁਰੂ ਹੋ ਗਿਆ ਹੈ। ਹਾਲੀਵੁੱਡ ਅਦਾਕਾਰ ਜੌਨ ਕਿਊਸੈਕ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਇਸ ਮਾਮਲੇ ਨਾਲ ਜੁੜੇ ਵਿਰੋਧ ਪ੍ਰਤੀ ਆਪਣਾ ਸਮਰਥਨ ਜਤਾਇਆ।
John Cusack ਨੇ ਸਾਂਝੀ ਕੀਤੀ ਪੋਸਟ
Beautiful news from my favorite fellow cockroach ⬇️
Cockroach Democracy: Unarmed and Dangerous – The Wire https://t.co/ZbYFfu0HZI— John Cusack (@johncusack) July 23, 2026
ਜੌਨ ਕਿਊਸੈਕ ਨੇ ਆਪਣੀ ਪੋਸਟ ਵਿੱਚ ਲੇਖਿਕਾ ਅਤੇ ਸਮਾਜਿਕ ਕਾਰਕੁਨ ਅਰੁੰਧਤੀ ਰਾਏ ਦਾ ਇੱਕ ਲੇਖ ਸਾਂਝਾ ਕੀਤਾ। ਇਸ ਦੇ ਨਾਲ ਉਨ੍ਹਾਂ ਨੇ ਲਿਖਿਆ, “ਮੇਰੇ ਮਨਪਸੰਦ ਸਾਥੀ ਕਾਕਰੋਚ ਵੱਲੋਂ ਇਹ ਚੰਗੀ ਖ਼ਬਰ ਹੈ। ਕਾਕਰੋਚ ਡੈਮੋਕ੍ਰੇਸੀ: ਅਨਆਰਮਡ ਐਂਡ ਡੇਂਜਰਸ।” ਉਨ੍ਹਾਂ ਦੀ ਇਸ ਪੋਸਟ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।
ਭਾਰਤ ਦੇ ਮੁੱਦਿਆਂ ‘ਤੇ ਪਹਿਲਾਂ ਵੀ ਰੱਖ ਚੁੱਕੇ ਹਨ ਆਪਣੀ ਰਾਏ
ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਜੌਨ ਕਿਊਸੈਕ ਨੇ ਭਾਰਤ ਦੇ ਕਿਸੇ ਸਮਾਜਿਕ ਜਾਂ ਰਾਜਨੀਤਿਕ ਮੁੱਦੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੋਵੇ। ਇਸ ਤੋਂ ਪਹਿਲਾਂ ਵੀ ਉਹ ਸਾਲ 2019 ਦੌਰਾਨ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਨਾਲ ਜੁੜੇ ਵਿਰੋਧ ਪ੍ਰਦਰਸ਼ਨਾਂ ਬਾਰੇ ਆਪਣੀ ਰਾਏ ਜਾਹਿਰ ਕਰ ਚੁੱਕੇ ਹਨ। ਉਸ ਸਮੇਂ ਉਨ੍ਹਾਂ ਨੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਖ਼ਿਲਾਫ਼ ਹੋਈ ਪੁਲਿਸ ਕਾਰਵਾਈ ਦੀ ਵੀ ਆਲੋਚਨਾ ਕੀਤੀ ਸੀ।
ਵਿਦਿਆਰਥੀਆਂ ਦੇ ਸਮਰਥਨ ਵਿੱਚ ਕਈ ਸਿਤਾਰੇ ਆਏ ਅੱਗੇ
ਦਿੱਲੀ ਵਿੱਚ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਅਤੇ ਪ੍ਰਸ਼ਾਸਨ ਵਿਚਾਲੇ ਤਣਾਅ ਜਾਰੀ ਹੈ। ਵਿਦਿਆਰਥੀ ਲਗਾਤਾਰ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਇਸ ਅੰਦੋਲਨ ਨੂੰ ਬਾਲੀਵੁੱਡ ਦੇ ਕਈ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਸਲਮਾਨ ਖਾਨ ਤੋਂ ਬਾਅਦ ਆਲੀਆ ਭੱਟ, ਆਰ. ਮਾਧਵਨ ਸਮੇਤ ਕਈ ਹੋਰ ਮਸ਼ਹੂਰ ਹਸਤੀਆਂ ਵੀ ਵਿਦਿਆਰਥੀਆਂ ਦੇ ਹੱਕ ਵਿੱਚ ਆਪਣੀ ਆਵਾਜ਼ ਉਠਾ ਚੁੱਕੀਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

