CJP Protest : ਦੇਸ਼ ਭਰ ਵਿੱਚ ਪ੍ਰਦਰਸ਼ਨ ਤੇਜ਼, Alia Bhatt, Isha Koppikar ਤੇ Kamal Haasan ਨੇ ਵਿਦਿਆਰਥੀਆਂ ਦੀ ਹਿੰਮਤ ਦੀ ਕੀਤੀ ਪ੍ਰਸੰਸਾ

ਦਿੱਲੀ : ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਵਿਦਿਆਰਥੀਆਂ ਦਾ ਗੁੱਸਾ ਲਗਾਤਾਰ ਵੱਧ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ…

ਦਿੱਲੀ : ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਵਿਦਿਆਰਥੀਆਂ ਦਾ ਗੁੱਸਾ ਲਗਾਤਾਰ ਵੱਧ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ਸਮੇਤ ਮੁੰਬਈ ਅਤੇ ਹੋਰ ਕਈ ਸ਼ਹਿਰਾਂ ਵਿੱਚ ਵਿਦਿਆਰਥੀ ਇਨਸਾਫ਼ ਦੀ ਮੰਗ ਲਈ ਸੜਕਾਂ ‘ਤੇ ਉਤਰੇ ਹੋਏ ਹਨ। ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸ ਅੰਦੋਲਨ ਨੂੰ ਹੁਣ ਫ਼ਿਲਮ ਜਗਤ ਦੀਆਂ ਕਈ ਪ੍ਰਸਿੱਧ ਹਸਤੀਆਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕੁਝ ਕਲਾਕਾਰ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਏ ਹਨ, ਜਦਕਿ ਕਈਆਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਆਵਾਜ਼ ਬੁਲੰਦ ਕੀਤੀ ਹੈ।

Alia Bhatt  ਨੇ ਪੋਸਟ ਸਾਂਝੀ ਕਰ ਕਿਹਾ – ‘ਲਗ ਰਿਹਾ ਬਹੁਤ ਬੁਰਾ’

ਅਦਾਕਾਰਾ ਆਲੀਆ ਭੱਟ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕਰਦਿਆਂ ਵਿਦਿਆਰਥੀਆਂ ਦਾ ਸਮਰਥਨ ਕੀਤਾ। ਉਨ੍ਹਾਂ ਲਿਖਿਆ ਕਿ ਪਿਛਲੇ ਕੁਝ ਦਿਨਾਂ ਵਿੱਚ ਕਈ ਵਾਰ ਦਿਲ ਦੁੱਖਿਆ, ਪਰ ਵਿਦਿਆਰਥੀਆਂ ਦੇ ਹੌਸਲੇ ਨੇ ਉਮੀਦ ਵੀ ਜਗਾਈ ਹੈ। ਆਲੀਆ ਨੇ ਕਿਹਾ ਕਿ ਹਰ ਵਿਦਿਆਰਥੀ ਆਪਣੇ ਸੁਪਨਿਆਂ ਦੇ ਨਾਲ-ਨਾਲ ਆਪਣੇ ਪਰਿਵਾਰ ਦੀਆਂ ਉਮੀਦਾਂ ਲਈ ਵੀ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਦੇ ਅਨੁਸਾਰ ਇਹ ਲੜਾਈ ਸਿਰਫ਼ ਮੌਜੂਦਾ ਵਿਦਿਆਰਥੀਆਂ ਲਈ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਨਿਆਂਪੂਰਨ ਅਤੇ ਬਿਹਤਰ ਸਿੱਖਿਆ ਪ੍ਰਣਾਲੀ ਬਣਾਉਣ ਦੀ ਕੋਸ਼ਿਸ਼ ਹੈ।

R. Madhavan ਨੇ ਵਿਦਿਆਰਥੀਆਂ ਦੇ ਹੱਕ ‘ਚ ਰੱਖੀ ਆਪਣੀ ਗੱਲ

ਅਦਾਕਾਰ ਆਰ. ਮਾਧਵਨ ਨੇ ਵੀ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਦੇ ਹੱਕ ਵਿੱਚ ਆਪਣੀ ਗੱਲ ਰੱਖੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿੱਚ ਦੇਸ਼ ਦਾ ਭਵਿੱਖ ਬਦਲਣ ਦੀ ਸਮਰੱਥਾ ਹੁੰਦੀ ਹੈ ਅਤੇ ਹਰ ਵਿਦਿਆਰਥੀ ਨੂੰ ਨਿਰਪੱਖ, ਪਾਰਦਰਸ਼ੀ ਅਤੇ ਯੋਗਤਾ-ਅਧਾਰਿਤ ਪ੍ਰਣਾਲੀ ਮਿਲਣੀ ਚਾਹੀਦੀ ਹੈ। ਮਾਧਵਨ ਨੇ ਵਿਦਿਆਰਥੀਆਂ ਅਤੇ ਮਾਪਿਆਂ ਦੀ ਚਿੰਤਾ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਸਿੱਖਿਆ ਪ੍ਰਣਾਲੀ ਲੋਕਾਂ ਵਿੱਚ ਭਰੋਸਾ, ਸਮਾਨ ਮੌਕੇ ਅਤੇ ਨਿਆਂ ਦੀ ਭਾਵਨਾ ਪੈਦਾ ਕਰੇ। ਉਨ੍ਹਾਂ ਦੀ ਇਸ ਪੋਸਟ ਨੂੰ ਲੈ ਕੇ ਜਿੱਥੇ ਕਈ ਲੋਕਾਂ ਨੇ ਉਨ੍ਹਾਂ ਦੀ ਸ਼ਲਾਘਾ ਕੀਤੀ, ਉੱਥੇ ਕੁਝ ਨੇ ਦੇਰ ਨਾਲ ਪ੍ਰਤੀਕਿਰਿਆ ਦੇਣ ਲਈ ਆਲੋਚਨਾ ਵੀ ਕੀਤੀ।

Kamal Haasan ਨੇ ਕਿਹਾ ‘ਬੱਚੇ ਦੀ ਪਹਿਲੀ ਪੁਕਾਰ ਨੂੰ ਨਹੀਂ ਕਰਨਾ ਚਾਹੀਦਾ ਅਣਡਿੱਠਾ’

ਦੱਖਣੀ ਭਾਰਤੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਅਤੇ ਨੇਤਾ ਕਮਲ ਹਾਸਨ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਕਰਦਿਆਂ ਕਿਹਾ ਕਿ ‘ਕਿਸੇ ਵੀ ਬੱਚੇ ਦੀ ਪਹਿਲੀ ਪੁਕਾਰ ਨੂੰ ਅਣਡਿੱਠਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਪਹਿਲੇ ਵਿਦਿਆਰਥੀ ਨੇ ਆਪਣੀ ਪੀੜਾ ਜ਼ਾਹਿਰ ਕੀਤੀ ਸੀ, ਉਸੇ ਵੇਲੇ ਉਸ ਦੀ ਗੱਲ ਸੁਣੀ ਜਾਣੀ ਚਾਹੀਦੀ ਸੀ।’

Isha Koppikar  ਨੇ ਚੁੱਪ ਰਹਿਣ ਦੇ ਕਾਰਨ ਕੀਤੇ ਸਾਂਝੇ

ਅਦਾਕਾਰਾ ਈਸ਼ਾ ਕੋੱਪਿਕਰ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਜਾਰੀ ਕਰਕੇ ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਈ ਪ੍ਰਸ਼ੰਸਕ ਉਨ੍ਹਾਂ ਤੋਂ ਪੁੱਛ ਰਹੇ ਸਨ ਕਿ ਉਹ ਹੁਣ ਤੱਕ ਇਸ ਮੁੱਦੇ ‘ਤੇ ਕਿਉਂ ਨਹੀਂ ਬੋਲੀ। ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਵੀ ਇਸ ਪੂਰੇ ਮਾਮਲੇ ਨੂੰ ਲੈ ਕੇ ਬਹੁਤ ਚਿੰਤਤ ਹਨ, ਪਰ ਹਰ ਵਿਸ਼ੇ ‘ਤੇ ਤੁਰੰਤ ਬੋਲਣਾ ਹੀ ਹਮੇਸ਼ਾ ਸਹੀ ਤਰੀਕਾ ਨਹੀਂ ਹੁੰਦਾ। ਉਨ੍ਹਾਂ ਮੁਤਾਬਕ ਕਈ ਵਾਰ ਚੁੱਪ ਰਹਿ ਕੇ ਸਥਿਤੀ ਨੂੰ ਸਮਝਣਾ ਵੀ ਜ਼ਿੰਮੇਵਾਰੀ ਦਾ ਹਿੱਸਾ ਹੁੰਦਾ ਹੈ।

Leave a Reply

Your email address will not be published. Required fields are marked *