ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਸਵੇਰੇ 11:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਦਸ ਦੇਈਏ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਮੁਲਾਕਾਤ ਹੈ।
Also Read: ਪੰਜਾਬ ਸਰਕਾਰ ਦਾ ਵੱਡਾ ਫੈਸਲਾ, 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ (ਵੀਡੀਓ)
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਨਵੇਂ ਚੁਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਸ ਸਬੰਧੀ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਆਪਣੇ ਟਵੀਟ ਵਿਚ ਕਿਹਾ ਹੈ ਕਿ ‘ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।’
Also Read: ਕਾਨੂੰਨ, ਜੇਲ ਤੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਸੰਭਾਲਿਆ ਅਹੁਦਾ, ਕਿਹਾ-‘ਨਹੀਂ ਹੋਣ ਦੇਵਾਂਗੇ ਭ੍ਰਿਸ਼ਟਾਚਾਰ’



