ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਪਾਰਟੀ ਨਾਲ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੀਐੱਮ ਮਾਨ ਦਾ ਕਹਿਣਾ ਹੈ ਕਿ ਅਸੀਂ ਇਕੱਲੇ ਲੜਨਾ ਜਾਣਦੇ ਹਾਂ ਅਤੇ ਜਿੱਤਣਾ ਵੀ। ਉਨ੍ਹਾਂ ਨੇ ਕਿਹਾ ਇੱਕਲੇ ਲੜ ਕੇ ਪੰਜਾਬ ਵਿੱਚ 90 ਸੀਟਾਂ ਲੈ ਕੇ ਆਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਤੀਜੀ ਵਾਰੀ ਜਿੱਤ ਹਾਸਿਲ ਕੀਤੀ ਹੈ।
ਸੀਐੱਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਗੁਜਰਾਤ ਅਤੇ ਹਿਮਾਚਲ ਵਿੱਚ ਇਕੱਲਿਆ ਹੀ ਚੋਣ ਲੜੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਸਭ ਤੋਂ ਉਮਰ ਵਿੱਚ ਛੋਟੀ ਹੈ ਜਿਸ ਨੇ ਨੈਸ਼ਨਲ ਪਾਰਟੀ ਹੋਣ ਦਾ ਮਾਣ ਹਾਸਿਲ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਇੱਕਲੇ ਲੜਨਾ ਵੀ ਜਾਣਦੀ ਹੈ ਅਤੇ ਇੱਕਲੇ ਜਿੱਤਣਾ ਵੀ।
