ਸੰਗਰੂਰ ਹਾਦਸੇ ’ਤੇ CM ਭਗਵੰਤ ਮਾਨ ਦਾ ਡੂੰਘਾ ਦੁੱਖ, ਪੀੜਤ ਪਰਿਵਾਰਾਂ ਲਈ 2-2 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਸੰਗਰੂਰ :  ਸੰਗਰੂਰ ਜ਼ਿਲ੍ਹੇ ਦੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦਰਦਨਾਕ ਹਾਦਸੇ ਵਿੱਚ…

ਸੰਗਰੂਰ ਜ਼ਿਲ੍ਹੇ ਦੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦਰਦਨਾਕ ਹਾਦਸੇ ਵਿੱਚ ਮਨਰੇਗਾ

ਸੰਗਰੂਰ :  ਸੰਗਰੂਰ ਜ਼ਿਲ੍ਹੇ ਦੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦਰਦਨਾਕ ਹਾਦਸੇ ਵਿੱਚ ਮਨਰੇਗਾ ਮਜ਼ਦੂਰਾਂ ਸਮੇਤ 8 ਕੀਮਤੀ ਜਾਨਾਂ ਚਲੇ ਜਾਣ ‘ਤੇ ਪੰਜਾਬ ਸਰਕਾਰ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਦੁੱਖ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਭਗਵੰਤ ਸਿੰਘ ਮਾਨ ਨੇ ਟਵੀਟ ਸਾਂਝਾ ਕਰਦੇ ਹੋਏ ਲਿਖਿਆ ਕਿ “ ਸੰਗਰੂਰ ਦੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੀ ਖ਼ਬਰ ਬੇਹੱਦ ਦੁਖਦਾਈ ਹੈ… ਹਾਦਸੇ ਵਿੱਚ ਮਨਰੇਗਾ ਮਜ਼ਦੂਰਾਂ ਸਮੇਤ 8 ਕੀਮਤੀ ਜਾਨਾਂ ਦਾ ਚਲੇ ਜਾਣਾ ਬਹੁਤ ਵੱਡਾ ਘਾਟਾ ਹੈ…

ਦੁੱਖ ਦੀ ਇਸ ਔਖੀ ਘੜੀ ‘ਚ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ… ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜ਼ਖ਼ਮੀਆਂ ਦਾ ਸਾਰਾ ਇਲਾਜ ਵੀ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕਰਵਾਇਆ ਜਾਵੇਗਾ…

ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਵੇ… ਫ਼ਰਾਰ ਡਰਾਈਵਰ ਨੂੰ ਜਲਦ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ… “

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਲਹਿਰਾਗਾਗਾ-ਜਾਖਲ ਰੋਡ ’ਤੇ ਵਾਪਰਿਆ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਕੁਚਲਿਆ, 8 ਦੀ ਮੌਤ ਤੇ ਕਈ ਜ਼ਖ਼ਮੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *