CM ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਸੜਕ ਹਾਦਸੇ ‘ਚ ਵਾਲ-ਵਾਲ ਬਚੇ

ਪਟਿਆਲਾ: ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਅੱਜ ਸਵੇਰੇ ਇੱਕ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਸਵੇਰੇ ਉਨ੍ਹਾਂ ਦੀ ਕਾਰ ਨੂੰ ਸਾਹਮਣੇ…

ਪਟਿਆਲਾ: ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਅੱਜ ਸਵੇਰੇ ਇੱਕ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਸਵੇਰੇ ਉਨ੍ਹਾਂ ਦੀ ਕਾਰ ਨੂੰ ਸਾਹਮਣੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਹਾਲਾਂਕਿ ਇਹ ਖੁਸ਼ਕਿਸਮਤੀ ਰਹੀ ਕਿ ਟੱਕਰ ਤੋਂ ਬਾਅਦ ਵਾਹਨ ਹੀ ਨੁਕਸਾਨਿਆ ਗਿਆ। ਹਾਦਸੇ ਤੋਂ ਬਾਅਦ ਪੰਨੂੰ ਨਿਊ ਅਫਸਰ ਕਲੋਨੀ ਸਥਿਤ ਆਪਣੇ ਘਰ ਚਲੇ ਗਏ।

ਮਿਲੀ ਜਾਣਕਾਰੀ ਅਨੁਸਾਰ ਬਲਤੇਜ ਪੰਨੂ ਵੱਲੋਂ ਅਜੇ ਤੱਕ ਪੁਲਿਸ ਕੋਲ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ। ਦੱਸ ਦੇਈਏ ਕਿ ਪੰਨੂੰ ਅੱਜ ਸਵੇਰੇ ਆਪਣੀ ਕਾਰ ਚਲਾ ਕੇ ਘਰ ਪਰਤ ਰਹੇ ਸਨ। ਜਾਣਕਾਰੀ ਅਨੁਸਾਰ ਸਾਹਮਣੇ ਤੋਂ ਆ ਰਹੇ ਟਰੱਕ ਨੇ ਕਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ। ਇਸ ਕਾਰਨ ਕਾਰ ਦਾ ਡਰਾਈਵਰ ਸਾਈਡ ਵਾਲਾ ਹਿੱਸਾ ਨੁਕਸਾਨਿਆ ਗਿਆ। 

Leave a Reply

Your email address will not be published. Required fields are marked *