ਹੁਸੈਨੀਵਾਲਾ ਪਹੁੰਚੇ CM ਭਗਵੰਤ ਮਾਨ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ (ਵੀਡੀਓ)

ਫਿਰੋਜਪੁਰ: ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਰਾਜ ਪਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ…

ਫਿਰੋਜਪੁਰ: ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਰਾਜ ਪਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਥੇ ਪਹੁੰਚ ਗਏ ਹਨ। ਭਗਵੰਤ ਮਾਨ ਨੇ ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਸ਼ਹੀਦ ਭਗਤ ਸਿੰਘ , ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੀ ਸ਼ਹੀਦੀ ਸਮਾਧ ਤੇ ਨਤਮਸਤਕ ਹੋਣਗੇ । ਇਸ ਮੋਕੇ ਸਮਾਧ ਨੂੰ ਬਸੰਤੀ ਰੰਗ ਦੇ ਫੁਲਾਂ ਨਾਲ ਸਜਾਇਆ ਜਾ ਰਿਹਾ ਹੈ। ਇਸ ਸਮਾਗਮ ਤੋਂ ਬਾਅਦ ਪੰਜਾਬ ਮੁੱਖ ਮੰਤਰੀ ਖਟਕੜ ਕਲਾਂ ਜਾਣਗੇ।

Also Read: ਹੈਦਰਾਬਾਦ ‘ਚ ਕਬਾੜ ਗੋਦਾਮ ‘ਚ ਲੱਗੀ ਭਿਆਨਕ ਅੱਗ, 11 ਮਜ਼ਦੂਰ ਜ਼ਿੰਦਾ ਸੜੇ

ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਹੈ ਤੇ ਬਰਸੀ ਸਮਾਗਮ ਮਨਾਏ ਜਾਣੇ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ ਵਿਧਾਨ ਸਭਾ ਦੇ 3 ਰੋਜ਼ਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੀ ਸ਼ਰਧਾ ਨੂੰ ਵੇਖਦਿਆਂ 23 ਮਾਰਚ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਿਰਫ਼ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਨਵਾਂ ਸ਼ਹਿਰ ਵਿੱਚ ਛੁੱਟੀ ਹੁੰਦੀ ਸੀ ਪਰ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਸ਼ੁਰੂਆਤ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਦਕਰ ਦਾ ਬੁੱਤ ਵਿਧਾਨ ਸਭਾ ਵਿੱਚ ਲਗਾਉਣ ਲਈ ਮਤਾ ਵੀ ਪੇਸ਼ ਕੀਤਾ।

Also Read: Novavax ਦੀ ਕੋਰੋਨਾ ਵੈਕਸੀਨ ਨੂੰ DCGI ਤੋਂ ਮਿਲੀ ਮਨਜ਼ੂਰੀ, ਇਸ ਉਮਰ ਦੇ ਬੱਚਿਆਂ ਨੂੰ ਲਗਾਇਆ ਜਾਵੇਗਾ ਟੀਕਾ

ਦੇਖੋ ਵੀਡੀਓ

 

Leave a Reply

Your email address will not be published. Required fields are marked *