ਪੰਜਾਬੀ ‘ਵਰਸਿਟੀ ਨੂੰ ਲੈ ਕੇ CM ਭਗਵੰਤ ਮਾਨ ਨੇ ਆਖੀ ਵੱਡੀ ਗੱਲ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਪਟਿਆਲਾ ‘ਚ ਇਕ ਸਮਾਗਮ ‘ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਹਾ ਕਿ ਮੈਂ…

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਪਟਿਆਲਾ ‘ਚ ਇਕ ਸਮਾਗਮ ‘ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਹਾ ਕਿ ਮੈਂ ਤੁਹਾਨੂੰ ਗਾਰੰਟੀ ਦਿੰਦਾ ਹਾਂ ਕਿ ਬਹੁਤ ਜਲਦੀ ਪੰਜਾਬੀ ਯੂਨੀਵਰਸਿਟੀ (Punjabi University) ਕਰਜ਼ਾ ਮੁਕਤ ਹੋ ਜਾਵੇਗੀ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਸਕੂਲਾਂ-ਕਾਲਜਾਂ (Schools-Colleges of Punjab) ਦੇ ਅਧਿਆਪਕਾਂ ਅਤੇ ਪ੍ਰੋਫੈਸਰਾਂ (Teachers and professors) ਨੂੰ ਪੜ੍ਹਾਈ ਤੋਂ ਬਿਨਾਂ ਕਿਸੇ ਕੰਮ ਲਈ ਨਹੀਂ ਲਿਆ ਜਾਵੇਗਾ। ਗੁਰੂ ਤੇਗ ਬਹਾਦਰ ਹਾਲ (Guru Tegh Bahadur Hall) ਵਿਖੇ ਅੱਜ ਪੰਜਾਬੀ ਫਿਲਮ (Punjabi movies) ਤੇ ਟੀ. ਵੀ. ਕਲਾਕਾਰ ਐਸੋਸੀਏਸ਼ਨ (TV Artists Association) ਤੇ ਯੂਨੀਵਰਸਿਟੀ ਵੱਲੋਂ ਕਰਵਾਏ ਤਿੰਨ ਰੋਜ਼ਾ ਪੰਜਾਬੀ ਸਿਨੇਮਾ, ਟੈਲੀਵੀਜ਼ਨ ਤੇ ਥੀਏਟਰ ਵਿਸ਼ਾਲ ਸ਼ੋਅ (Theater show) ਦੇ ਆਖਰੀ ਦਿਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਫੰਡਾਂ ਦੀ ਘਾਟ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਉਚੇਰੀ ਸਿੱਖਿਆ (Higher education) ਹਾਸਲ ਕਰਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। Also Read : ਪੁਤਿਨ ਤੇ ਜ਼ੇਲੈਂਸਕੀ ਵਿਚਾਲੇ ਹੋ ਸਕਦੀ ਹੈ ਮੁਲਾਕਾਤ, ਇਸਤਾਨਬੁਲ ਵਾਰਤਾ ਪਿੱਛੋਂ ਨਰਮ ਪਿਆ ਰੂਸ ਦਾ ਰਵੱਈਆ 

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਮੁੱਖ ਤਰਜੀਹ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਨੌਜਵਾਨਾਂ ਤੋਂ ਪੂਰਨ ਸਹਿਯੋਗ ਤੇ ਸਮਰਥਨ ਦੀ ਮੰਗ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਬਹਾਦਰ ਨਾਇਕਾਂ ਤੋਂ ਸਦਾ ਪ੍ਰੇਰਨਾ ਲੈਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿਚ ਬਦਲਾਖੋਰੀ ਲਈ ਕੋਈ ਥਾਂ ਨਹੀਂ ਹੈ ਅਤੇ ਇਸ ਲਈ ਕਿਸੇ ਨੂੰ ਵੀ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਅਧਿਆਪਕਾਂ ਦੇ ਲਟਕਦੇ ਸਾਰੇ ਮਸਲਿਆਂ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਬਹੁਤ ਜਲਦ ਹੱਲ ਕੀਤਾ ਜਾਵੇਗਾ ਅਤੇ ਹੁਣ ਕਿਸੇ ਵੀ ਅਧਿਆਪਕ ਨੂੰ ਆਪਣੀਆਂ ਮੰਗਾਂ ਮੰਨਵਾਉਣ ਲਈ ਪਾਣੀ ਦੀਆਂ ਟੈਂਕੀਆਂ ‘ਤੇ ਨਹੀਂ ਚੜ੍ਹਨਾ ਪਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ‘ਤੇ ਪੰਜਾਬ ਦੇ ਸਕੂਲ-ਕਾਲਜ ਅਧਿਆਪਕਾਂ ਤੋਂ ਸਿੱਖਿਆ ਤੋਂ ਬਿਨਾਂ ਕੋਈ ਹੋਰ ਕੰਮ ਨਹੀਂ ਲਿਆ ਜਾਵੇਗਾ।

Leave a Reply

Your email address will not be published. Required fields are marked *