CM ਕੈਪਟਨ ਅਮਰਿੰਦਰ ਸਿੰਘ ਜਾਣਗੇ ਦਿੱਲੀ, ਹੋਵੇਗੀ ਸੋਨੀਆ ਗਾਂਧੀ ਨਾਲ ਮੁਲਾਕਾਤ

ਚੰਡੀਗੜ੍ਹ (ਇੰਟ.)- ਪੰਜਾਬ ਕਾਂਗਰਸ (Punjab Congress) ਵਿਚ ਚੱਲ ਰਿਹਾ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ ਅਤੇ ਹਾਈ ਕਮਾਂਡ (High Comand) ਵਲੋਂ ਵੀ ਇਸ…

ਚੰਡੀਗੜ੍ਹ (ਇੰਟ.)- ਪੰਜਾਬ ਕਾਂਗਰਸ (Punjab Congress) ਵਿਚ ਚੱਲ ਰਿਹਾ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ ਅਤੇ ਹਾਈ ਕਮਾਂਡ (High Comand) ਵਲੋਂ ਵੀ ਇਸ ‘ਤੇ ਠੱਲ੍ਹ ਪਾਉਣ ਲਈ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਇਸ ਦੇ ਨਾਲ ਨਾਲ ਖੜਗੇ ਕਮੇਟੀ ਵੀ ਬਣਾਈ ਗਈ, ਜਿਸ ਵਲੋਂ ਸਾਰੇ ਕਾਂਗਰਸੀ ਵਿਧਾਇਕਾਂ (Congress MLA) ਤੋਂ ਉਨ੍ਹਾਂ ਦੇ ਪੱਖ ਵੀ ਜਾਣੇ ਗਏ ਪਰ ਗੱਲ ਕਿਸੇ ਤਣ-ਪੱਤਣ ਲੱਗਣ ਦਾ ਨਾਂ ਨਹੀਂ ਲੈ ਰਹੀ ਹੈ। ਹੁਣ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਨੂੰ ਹਾਈ ਕਮਾਂਡ ਵਲੋਂ ਮੁੜ ਦਿੱਲੀ ਸੱਦਿਆ ਗਿਆ ਹੈ। ਜਿਥੇ ਇਕ ਪਾਸੇ ਨਵਜੋਤ ਸਿੰਘ ਸਿੱਧੂ (Navjot Singh Sidhu) ਹਾਈਕਮਾਨ ਆਗੂ ਪ੍ਰਿਯੰਕਾ ਗਾਂਧੀ (Priyanka Gandhi) ਅਤੇ ਰਾਹੁਲ ਗਾਂਧੀ (Rahul Gandhi) ਨਾਲ ਮੁਲਾਕਾਤ ਕਰ ਕੇ ਪੰਜਾਬ ਪਰਤੇ ਹਨ ਉੱਥੇ ਹੀ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਜਾਣ ਲਈ ਤਿਆਰ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਦਿੱਲੀ ਜਾਣਗੇ, ਜਿੱਥੇ ਉਹ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਕੈਪਟਨ ਚੰਡੀਗੜ੍ਹ ਤੋਂ ਸਵੇਰੇ 11 ਵਜੇ ਦਿੱਲੀ ਲਈ ਰਵਾਨਾ ਹੋਣਗੇ।

Punjab CM Amarinder reaches out to rebel ministers before he & Sidhu face Sonia  Gandhi - Flipboard

Read this- ਹਿਮਾਂਸ਼ੀ ਖੁਰਾਣਾ 15 ਰੁਪਏ ਦਿਹਾੜੀ ਕਮਾਉਣ ਵਾਲੇ ਗੁਰਸਿੱਖ ਬੱਚੇ ਦੀ ਮਦਦ ਲਈ ਆਈ ਅੱਗੇ

ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਵਿੱਚ ਵੱਡੇ ਬਦਲਾਅ ਕੀਤੇ ਜਾ ਸਕਦੇ ਹਨ। ਇਨ੍ਹਾਂ ਬਦਲਾਵਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਲ ਕਾਂਗਰਸ ਹਾਈ ਕਮਾਨ ਦੀ ਚਰਚਾ ਹੋ ਸਕਦੀ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਜਦੋਂ ਪਿਛਲੀ ਵਾਰ ਦਿੱਲੀ ਆਏ ਸਨ ਤਾਂ ਉਦੋਂ ਉਨ੍ਹਾਂ ਦੀ ਮੁਲਾਕਾਤ ਸੋਨੀਆ ਗਾਂਧੀ ਨਾਲ ਨਹੀਂ ਹੋ ਸਕੀ ਸੀ ਹਾਈ ਕਮਾਂਡ ਪੂਰੀ ਕੋਸ਼ਿਸ਼ ਕਰ ਰਿਹਾ ਹੈ ਕਿ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸਬੰਧ ਮੁੜ ਤੋਂ ਚੰਗੇ ਹੋ ਜਾਣ।

Leave a Reply

Your email address will not be published. Required fields are marked *