ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਸੁੰਤਤਰਤਾ ਦਿਵਸ ਦੇ ਮੌਕੇ ਜਲੰਧਰ ਚ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਤਿਰੰਗਾ ਲਹਿਰਾਇਆ। ਇਸ ਦੌਰਾਨ ਉਹਨਾਂ ਨੇ ਦੇਸ਼ ਦੇ ਲੋਕਾਂ ਨੂੰ ਆਜਾਦੀ ਦਿਹਾੜੇ ਦੀਆਂ ਤੇ ਰੱਖੜੀ ਦੀਆਂ ਵਧਾਈਆਂ ਦਿੱਤੀਆਂ। ਨਾਲ ਹੀ ਉਹਨਾਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਇਹ ਆਜ਼ਾਦੀ ਦਿਵਸ ਖਾਸ ਹੈ ਕਿਉਂਕਿ ਇਸੇ ਸਾਲ ਸ੍ਰੀ ਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਹੈ।
ਇਸੇ ਸਾਲ ਜਲ੍ਹਿਆਂਵਾਲਾ ਬਾਗ ਦੀ ਸ਼ਤਾਬਦੀ ਵੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸ਼ਹੀਦਾਂ ਨੂੰ ਯਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜਾ ਮੁਆਫ ਕੀਤਾ ਹੈ ਤੇ ਨਸ਼ਿਆਂ ਦਾ ਲੱਕ ਤੋੜਿਆ ਹੈ। ਨਾਲ ਹੀ ਉਨ੍ਹਾਂ ਪੰਜਾਬ ਦੀ ਆਬੋਹਵਾ ਖ਼ਰਾਬ ਕਰਨ ਵਾਲੀਆਂ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਦਾ ਸੱਦਾ ਦਿੱਤਾ।

