ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਜੋੜੇ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਲੋਕਸਭਾ ਚੋਣਾਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਤੇ ਨਵਜੋਤ ਕੌਰ ਸਿੱਧੂ ਦੇ ਖਿਲਾਫ ਵੱਡੀ ਕਾਰਵਾਈ ਹੋ ਸਕਦੀ ਹੈ।
ਨਾਲ ਹੀ ਕੈਪਟਨ ਦਾ ਇਹ ਵੀ ਕਹਿਣਾ ਹੈ ਕਿ ਮੈਡਮ ਸਿੱਧੂ ਵੱਲੋਂ ਦਿੱਤੇ ਗਏ ਬਿਆਨ ਪਾਰਟੀ ਤੇ ਅਸਰ ਪਾਉਂਦਾ ਹੈ। ਦੱਸਣਯੋਗ ਗੱਲ ਹੈ ਕਿ ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਆਸ਼ਾ ਕੁਮਾਰੀ ਦੇ ਕਾਰਨ ਹੀ ਉਹਨਾਂ ਦੀ ਟਿਕਟ ਕੱਟੀ ਗਈ ਹੈ।
ਜਿਸ ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹਨਾਂ ਦੀ ਪਤਨੀ ਵੱਲੋਂ ਦਿੱਤਾ ਗਿਆ ਬਿਆਨ ਸਹੀ ਹੈ।

