ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ ਕੈਪਟਨ ਨੇ ਕੀਤੀ ਅਜਿਹੀ ਅਪੀਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ ਕਾਫੀ ਪਰੇਸ਼ਾਨ ਸਨ। ਜਿਸ ਕਾਰਨ ਉਹਨਾਂ ਨੇ ਰਾਹੁਲ ਗਾਂਧੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ ਕਾਫੀ ਪਰੇਸ਼ਾਨ ਸਨ। ਜਿਸ ਕਾਰਨ ਉਹਨਾਂ ਨੇ ਰਾਹੁਲ ਗਾਂਧੀ ਦੇ ਅਸਤੀਫੇ ਨੂੰ ਮੰਦਭਾਗੀ ਫੈਸਲਾ ਦੱਸਿਆ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਰਕਿੰਗ ਕਮੇਟੀ ਨੂੰ ਅਪੀਲ ਕੀਤੀ ਹੈ।

ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦਾ ਮੁਖੀ ਕਿਸੇ ਨੌਜਵਾਨ ਨੂੰ ਹੀ ਬਣਾਇਆ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀ ਕਿਹਾ ਕਿ ਰਾਹੁਲ ਗਾਂਧੀ ਦਾ ਅਸਤੀਫਾ ਬੇਹੱਦ ਨਿਰਾਸ਼ਾ ਨਾਲ ਭਰਿਆ ਹੋਇਆ ਹੈ ਜਿਸ ਕਾਰਨ ਉਹਨਾਂ ਨੂੰ ਉਮੀਦ ਹੈ ਕਿ ਕਾਂਗਰਸ ਪਾਰਟੀ ਦਾ ਅਗਲਾ ਮੁੱਖੀ ਕੋਈ ਨੌਜਵਾਨ ਹੋਵੇਗਾ ਜੋ ਕਿ ਪਾਰਟੀ ਅਤੇ ਦੇਸ਼ ਨੂੰ ਸਹੀ  ਦਿਸ਼ਾ ਵੱਲ ਲੈਕੇ ਜਾਵੇਗਾ।

Captain

ਆਪਣੀ ਇਸ ਅਪੀਲ ਤੇ ਕੈਪਟਨ ਦਾ ਇਹ ਵੀ ਕਹਿਣਾ ਹੈ ਕਿ ਕੋਈ ਨੌਜਵਾਨ ਆਗੂ ਹੀ ਦੂਜੇ ਨੌਜਵਾਨ ਦੀ ਪਰੇਸ਼ਾਨੀਆਂ ਨੂੰ ਵਧਿਆ ਤਰੀਕੇ ਨਾਲ ਸਮਝ ਸਕੇਗਾ। ਜਿਸ ਕਾਰਨ ਉਹਨਾਂ ਨੇ ਰਾਹੁਲ ਗਾਂਧੀ ਵਾਂਗ ਹੀ ਨਵੇਂ ਮੁੱਖੀ ਦੇ ਤੌਰ ਤੇ ਨੌਜਵਾਨ ਨੂੰ ਬਣਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *