ਡੀਜੀਪੀ ਦੇ ਬਿਆਨ ਸਮੇਤ ਵੱਖ-ਵੱਖ ਮੁੱਦਿਆਂ ਉੱਤੇ ਸੀਐਮ ਕੈਪਟਨ ਨੇ ਰੱਖੀ ਆਪਣੀ ਗੱਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅੱਜ ਵਿਧਾਨ ਸਭਾ ਬਜਟ ਸੈਸ਼ਨ ਦਾ ਦੂਜਾ ਦਿਨ ਹੈ ਅਤੇ ਇਸ ਮੌਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅੱਜ ਵਿਧਾਨ ਸਭਾ ਬਜਟ ਸੈਸ਼ਨ ਦਾ ਦੂਜਾ ਦਿਨ ਹੈ ਅਤੇ ਇਸ ਮੌਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਚੱਲ ਰਹੇ ਵੱਖ –ਵੱਖ ਘਟਨਾਕ੍ਰਮ ਉੱਤੇ ਆਪਣੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਦੇ ਬਿਆਨ, ਵਿਰੋਧੀ ਧੀਰਾਂ ਦੁਆਰਾ ਮੰਤਰੀ ਆਸ਼ਤੋਸ ਭੂਸ਼ਣ ਉੱਤੇ ਕਾਰਵਾਈ ਕਰਨ ਸਮੇਤ ਕਈ ਭਖੇ ਹੋਏ ਮੁਦਿੱਆ ਉੱਤੇ ਆਪਣਾ ਪ੍ਰਤੀਕਰਮ ਦਿੱਤਾ ਹੈ।

ਪਿਛਲੇ ਦਿਨੀਂ ਡੀਜੀਪੀ ਦਿਨਕਰ ਗੁਪਤਾ ਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਪ੍ਰਤੀ ਦਿੱਤੇ ਵਿਵਾਦਤ ਬਿਆਨ ਉੱਤੇ ਸੀਐਮ ਕੈਪਟਨ ਨੇ ਕਿਹਾ ਹੈ ਕਿ ਡੀਜੀਪੀ ਨੇ ਆਪਣੇ ਬਿਆਨ ਉੱਤੇ ਮਾਫ਼ੀ ਮੰਗ ਲਈ ਹੈ ਜਿਸ ਨੂੰ ਸੱਭ ਨੇ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਨਸਾਨ ਤੋਂ ਗਲਤੀਆਂ ਹੋ ਜਾਂਦੀਆਂ ਹਨ। ਵਿਰੋਧੀ ਧੀਰਾਂ ਵੱਲੋਂ ਕੈਬਨਿਟ ਮੰਤਰੀ ਆਸ਼ੂਤੋਸ਼ ਭੂਸ਼ਣ ਉੱਤੇ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਨੇ ਬੋਲਦਿਆਂ ਕਿਹਾ ਹੈ ਕਿ ਇਹ 30 ਸਾਲ ਪੁਰਾਣਾ ਮਾਮਲਾ ਹੈ ਅਤੇ ਆਸ਼ੂਤੋਸ਼ ਭੂਸ਼ਣ ਨੂੰ ਪਹਿਲਾਂ ਹੀ ਕੋਰਟ ਵੱਲੋਂ ਕਲੀਨ ਚਿੱਟ ਮਿਲ ਚੁੱਕੀ ਹੈ।

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਵਸੂਲੀ ਜਾ ਰਹੀ ਫੀਸ ਮਾਫ ਕਰਨ ਦੇ ਮੁੱਦੇ ਉੱਤੇ ਕੈਪਟਨ ਅਮਰਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਇਸ ਲਈ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਨਾਲ ਆਲ ਪਾਰਟੀ ਮੀਟਿੰਗ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਲਈ ਤਿਆਰ ਹੈ ਪਰ ਇਸ ਤੋਂ ਪਹਿਲਾਂ ਕੇਂਦਰ ਵਿਚ ਮੰਤਰੀ ਹਰਸਿਮਰਤ ਨੂੰ ਇਕ ਗਰਾਊਂਡ ਸੈਟ ਕਰਨਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ ਫੀਸ ਨਹੀਂ ਵਸੂਲੀ ਜਾਣੀ ਚਾਹੀਦੀ ਹੈ ਨਾਲ ਹੀ ਪਾਸਪੋਰਟ ਦੀ ਥਾਂ ਅਧਾਰ ਕਾਰਡ ਵਰਤਿਆ ਜਾਣਾ ਚਾਹੀਦਾ ਹੈ।

 

ਸ਼ੂਟਰ ਫਿਲਮ ਉੱਤੇ ਬੋਲਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿਚ ਅਜਿਹੀ ਕਿਸੇ ਵੀ ਫਿਲਮ ਨੂੰ ਚੱਲਣ ਨਹੀਂ ਦਿੱਤਾ ਜਾਵੇਗਾ ਜਿਸ ਵਿਚ ਗੈਂਗਸਟਰ, ਅਸ਼ਲੀਲਤਾ ਅਤੇ ਹੋਰ ਸਮਾਜ ਦੇ ਗਲਤ ਤੱਤਾ ਨੂੰ ਪ੍ਰਮੋਟ ਕੀਤਾ ਗਿਆ ਹੋਵੇਗਾ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਫੇਰੀ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੱਦਾ ਨਾ ਦਿੱਤੇ ਜਾਣ ਉੱਤੇ ਕੈਪਟਨ ਨੇ ਕਿਹਾ ਕਿ ਇਹ ਬਹੁਤ ਗਲਤ ਹੈ ਉਨ੍ਹਾਂ ਇਹ ਵੀ ਕਿਹਾ ਕਿ ਰਾਸ਼ਟਰਪਤੀ ਟਰੰਪ ਦੀ ਪਤਨੀ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵੇਖਣ ਜਾਵੇਗੀ ਜਿਸ ਲਈ ਰਾਜਧਾਨੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਸੱਦਾ ਨਹੀਂ ਦਿੱਤਾ ਗਿਆ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ।

Leave a Reply

Your email address will not be published. Required fields are marked *