CM ਕੈਪਟਨ ਨੇ ਹੜ੍ਹ ਪੀੜਤਾਂ ਲਈ ਵੱਖ-ਵੱਖ ਵਿਭਾਗਾਂ ਨੂੰ ਦਿੱਤੇ ਇਹ ਸਖਤ ਹੁਕਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਹੜ੍ਹ ਦੇ ਕਾਰਨ ਕਈ ਲੋਕ ਬੇਘਰ ਹੋ ਗਏ ਹਨ ਇਹਨਾਂ ਹੀ ਨਹੀਂ ਕਈਆਂ ਦੀਆਂ ਤਾ ਫਸਲਾਂ ਤੱਕ ਤਬਾਹ ਹੋ ਗਈਆਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਹੜ੍ਹ ਦੇ ਕਾਰਨ ਕਈ ਲੋਕ ਬੇਘਰ ਹੋ ਗਏ ਹਨ ਇਹਨਾਂ ਹੀ ਨਹੀਂ ਕਈਆਂ ਦੀਆਂ ਤਾ ਫਸਲਾਂ ਤੱਕ ਤਬਾਹ ਹੋ ਗਈਆਂ ਹਨ। ਉੱਥੇ ਹੀ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵੱਖ ਵੱਖ ਹਿੱਸਿਆਂ ਚ ਹੜ੍ਹ ਪੀੜਤਾਂ ਨੂੰ ਰਾਹਤ ਤੇ ਮੁੜ ਵਸੇਬੇ ਦਾ ਐਲਾਨ ਕੀਤਾ ਹੈ।

CM Captain

ਇਸ ਤੋਂ ਇਲਾਵਾ ਉਹਨਾਂ ਨੇ ਆਉਣ ਵਾਲੀ ਹਾੜੀ ਸੀਜ਼ਨ ਲਈ ਕਿਸਾਨਾਂ ਨੂੰ ਕਣਕ ਦਾ ਉੱਚ ਮਿਆਰੀ ਬੀਜ ਮੁਫਤ ਮੁਹੱਈਆ ਕਰਵਾਉਣ ਦੇ ਵੀ ਹੁਕਮ ਦਿੱਤੇ ਹਨ। ਜਿਸ ਤੇ ਸੀਐੱਮ ਨੇ ਵਧੀਕ ਮੁੱਖ ਸਕੱਤਰ ਨੂੰ ਕਿਹਾ ਹੈ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਸਮੇਂ ਸਿਰ ਬੀਜ ਮਿਲ ਸਕੇ।

Flood

ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਥੋੜ੍ਹੀ ਮਿਆਦ ਵਾਲੇ ਕਰਜ਼ਿਆਂ ਨੂੰ ਦਰਮਿਆਨੀ ਮਿਆਦ ਦੇ ਕਰਜ਼ੇ ਵਿੱਚ ਤਬਦੀਲ ਕਰ ਦਿੱਤਾ ਜਾਵੇ। ਤਾਂ ਜੋ ਉਨਾਂ ਨੂੰ ਕੁਝ ਰਾਹਤ ਮਿਲ ਸਕੇ।

Flood

ਇਸ ਤੋਂ ਇਲਾਵਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਸੜ੍ਹਕਾਂ ਤੇ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਣ ਤੇ ਨੋਟਿਸ ਲਿਆ ਹੈ ਉਹਨਾਂ ਨੇ ਇਸ ਨੋਟਿਸ ‘ਚ ਮੰਡੀ ਬੋਰਡ ਨੂੰ ਪਾਣੀ ਦਾ ਪੱਧਰ ਘਟਣ ਤੇ ਤੁਰੰਤ ਮੁਰੰਮਤ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕਰਨ।

 

 

 

Leave a Reply

Your email address will not be published. Required fields are marked *