ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆੰ ਦਾ ਦੌਰਾ ਕੀਤਾ। ਇਸ ਦੌਰਾਨ ਸੀਐੱਮ ਕੈਪਟਨ ਨੇ ਲੋਕਾਂ ਦੇ ਨਾਲ ਵੀ ਮੁਲਾਕਾਤ ਕੀਤੀ। ਨਾਲ ਹੀ ਉਹਨਾਂ ਨੇ ਕਿਹਾ ਕਿ ਜਿੰਦਗੀ ਨੂੰ ਫਿਰ ਤੋਂ ਠੀਕ ਕਰਨ ਲਈ ਸਰਕਾਰ ਵੱਲੋਂ ਉਚਿੱਤ ਕਦਮ ਚੁੱਕੇ ਜਾਣਗੇ।
https://www.facebook.com/LivingIndiaNewschannel/videos/411952359670212/
ਨਾਲ ਹੀ ਕੈਪਟਨ ਨੇ ਇਹ ਵੀ ਕਿਹਾ ਕਿ ਲੋਕਾਂ ਦਾ ਜੋ ਵੀ ਨੁਕਸਾਨ ਹੋਵੇਗਾ ਉਸਦਾ ਮੁਆਵਜ਼ਾ ਦਿੱਤਾ ਜਾਵੇਗਾ। ਕਾਬਿਲੇਗੌਰ ਹੈ ਕਿ ਭਾਖੜਾ ਡੈਮ ਚੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਕਾਰਨ ਹੜ੍ਹ ਦੇ ਆਸਾਰ ਬਣੇ ਹੋਏ ਹਨ। ਜਿਸ ਕਾਰਨ ਸਰਕਾਰ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।
