ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੌਰੇ ਤੇ ਹਨ। ਇਸ ਦੌਰਾਨ ਉਹਨਾਂ ਨੇ ਕਾਂਗਰਸ ਸਾਂਸਦਾਂ ਦੇ ਨਾਲ ਮੁਲਾਕਾਤ ਕੀਤੀ।
ਕੈਪਟਨ ਨੇ ਸੰਸਦ ਭਵਨ ਜਾਕੇ ਸਾਂਸਦਾਂ ਦੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਆਸ਼ਾ ਕੁਮਾਰੀ ਵੀ ਮੌਜੂਦ ਰਹੇ।
ਦਸ ਦਈਏ ਕਿ ਬੀਤੇ ਦਿਨ ਕੈਪਟਨ ਨੇ ਪੀਐੱਮ ਮੋਦੀ ਦੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਹਨਾਂ ਨੇ ਪੀਐੱਮ ਮੋਦੀ ਦੇ ਨਾਲ 550ਵੇਂ ਪ੍ਰਕਾਸ਼ ਦਿਹਾੜੇ, ਕਿਸਾਨ ਕਰਜ਼ ਮੁਆਫੀ ਤੇ ਐੱਸਵਾਈਐੱਲ ਦੇ ਮੁੱਦੇ ਤੇ ਵੀ ਚਰਚਾ ਕੀਤੀ।



