ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਦਸ ਦਈਏ ਕਿ ਇਸ ਦੌਰਾਨ ਉਹਨਾਂ ਨੇ ਸਮੂਹ ਸੰਗਤਾਂ ਨੂੰ ਪਾਣੀ ਦੀ ਸਹੀ ਵਰਤੋਂ ਦਾ ਸੁਨੇਹਾ ਦਿੱਤਾ।
https://www.facebook.com/LivingIndiaNewschannel/videos/690952514763262/
ਨਾਲ ਹੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਪਾਣੀ ਦੀ ਬਹੁਤ ਲੋੜ ਹੈ। ਕਰਤਾਰਪੁਰ ਲਾਂਘਾ ਖੁੱਲਣ ਤੇ ਸੀਐੱਮ ਕੈਪਟਨ ਨੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੱਤੀ। ਨਾਲ ਹੀ ਸੀਐੱਮ ਨੇ ਪਾਕਿਸਤਾਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਨੇ ਇਹ ਚੰਗਾ ਕੰਮ ਕੀਤਾ ਹੈ। ਨਾਲ ਹੀ ਉਹਨਾਂ ਨੇ ਡੇਰਾ ਬਾਬਾ ਨਾਨਕ ਨੂੰ ਹੈਰੀਟੇਜ ਸਿਟੀ ਦਾ ਦਰਜਾ ਦਿੱਤਾ ਹੈ।
