ਬੇਅਦਬੀ ਮਾਮਲਿਆਂ ਤੇ ਪ੍ਰਕਾਸ਼ ਸਿੰਘ ਬਾਦਲ ਨੂੰ ‘ਕਲੀਨ ਚਿਟ’ ਦੇਣ ’ਤੇ CM ਕੈਪਟਨ ਨੇ ਦਿੱਤੀ ਇਹ ਸਫਾਈ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕਲੀਨ ਚਿਟ ਦੇਣ ਤੇ ਆਪਣੀ ਸਫਾਈ ਪੇਸ਼ ਕੀਤੀ ਹੈ। ਦਸ ਦਈਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕਲੀਨ ਚਿਟ ਦੇਣ ਤੇ ਆਪਣੀ ਸਫਾਈ ਪੇਸ਼ ਕੀਤੀ ਹੈ। ਦਸ ਦਈਏ ਕਿ ਸੀਐੱਮ ਕੈਪਟਨ ਨੇ ਕਿਹਾ ਕਿ ਮੈ ਬੇਅਦਬੀ ਮਾਮਲਿਆਂ ਤੇ ਬਾਦਲ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਕਲੀਨ ਚਿਟ ਨਹੀਂ ਦਿੱਤੀ ਹੈ। ਮੇਰੇ ਬਿਆਨਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।

CM captain amarinder singh

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਇਹ ਨਹੀਂ ਕਿਹਾ ਸੀ ਕਿ ਬੇਅਦਬੀ ਮਾਮਲਿਆਂ ਚ ਬਾਦਲ ਦੀ ਕੋਈ ਭੂਮਿਕਾ ਨਹੀਂ ਹੈ। ਸਗੋਂ ਉਹਨਾਂ ਨੇ ਇਹ ਕਿਹਾ ਸੀ ਕਿ ਮੌਕੇ ਤੇ ਬਾਦਲ ਖੁਦ ਮੌਜੂਦ ਨਹੀਂ ਸੀ। ਜਿਸ ਦਾ ਮਤਲਬ ਇਹ ਨਹੀਂ ਹੈ ਕਿ ਉਹਨਾਂ ਨੇ ਬੇਅਦਬੀ ਮਾਮਲਿਆਂ ‘ਚ ਬਾਦਲ ਦੀ ਭੂਮਿਕਾ ਨੂੰ ਨਕਾਰਿਆ ਹੋਵੇ।

Leave a Reply

Your email address will not be published. Required fields are marked *