ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਗੋਲੀਕਾਂਡ ਮਾਮਲੇ ਤੇ ਪ੍ਰਸ਼ਾਸਨ ਸਵਾਲਾਂ ਦੇ ਘੇਰੇ ‘ਚ ਆ ਗਈ ਹੈ। ਨਾਲ ਹੀ ਵਿਰੋਧੀ ਪਾਰਟੀਆਂ ਵੱਲੋਂ ਇਸ ਮਾਮਲੇ ਤੋਂ ਬਾਅਦ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਅਸਤੀਫਾ ਮੰਗ ਰਹੇ ਹਨ। ਉੱਥੇ ਹੀ ਇਸ ਮਾਮਲੇ ‘ਚ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸੁਖਜਿੰਦਰ ਸਿੰਘ ਰੰਧਾਵਾ ਦੇ ਅਸਤੀਫੇ ਤੇ ਕਿਹਾ ਕਿ ਉਹਨਾਂ ਦਾ ਅਸਤੀਫਾ ਨਹੀਂ ਲਿਆ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਦੀ ਨਿਆਂਇਕ ਜਾਂਚ ਕੀਤੀ ਜਾਵੇਗੀ।
ਦੱਸਣਯੋਗ ਗੱਲ ਹੈ ਕਿ ਬੀਤੇ ਦਿਨ ਲੁਧਿਆਣਾ ਦੀ ਸੇਂਟਰ ਜੇਲ੍ਹ ‘ਚ ਪੁਲਿਸ ਤੇ ਕੈਦੀਆਂ ਵਿਚਾਲੇ ਖੁਨੀ ਝੜਪ ਹੋ ਗਈ ਜਿਸ ਕਾਰਨ ਇਸ ਦੌਰਾਨ 6 ਪੁਲਿਸ ਮੁਲਾਜ਼ਮ ਤੇ 6 ਕੈਦੀ ਜਖਮੀ ਹੋ ਗਏ ਸੀ।


