ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਮੌਸਮ ਵਿਭਾਗ ਵੱਲੋਂ ਆਉਣ ਵਾਲੇ 72 ਘੰਟਿਆਂ ਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। ਜਿਸ ਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਜਤਾਈ ਹੈ। ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਉਹਨਾਂ ਨੇ ਕਿਹਾ ਕਿ ਆਉਣ ਵਾਲੇ 48-72 ਘੰਟਿਆਂ ਚ ਭਾਰੀ ਮੀਂਹ ਪੈ ਸਕਦਾ ਹੈ ਜਿਸ ਕਾਰਨ ਉਹ ਦਰਿਆਵਾਂ ਦੇ ਕੰਢੇ ਵਸਦੇ ਇਲਾਕੇ ਚੌਕੰਨੇ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਨਾਲ ਹੀ ਸੀਐੱਮ ਕੈਪਟਨ ਨੇ ਵੀ ਅਲਰਟ ਜਾਰੀ ਕੀਤਾ ਹੈ।
As per the Meteorological Department, Punjab may witness heavy rainfall in the next 48-72 hours.
Have directed all DCs & senior officials to be ready on war footing to deal with the situation on ground. #DisasterManagement Group has been activated to take precautionary measures.
— Capt.Amarinder Singh (@capt_amarinder) August 16, 2019
ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਭਾਖੜਾ ਡੈਮ ‘ਚ ਜਲ ਪੱਧਰ ਜਿਆਦਾ ਹੋਣ ਕਰਕੇ ਗੇਟ ਖੋਲੇ ਗਏ ਹਨ। ਕਾਬਿਲੇਗੌਰ ਹੈ ਕਿ ਪਿਛਲੇ ਕੁਝ ਦਿਨਾਂ ‘ਚ ਸੂਬੇੇ ਦੇ ਕਈ ਇਲਾਕੀਆਂ ‘ਚ ਬੂੰਦਾਬਾਦੀ ਹੋ ਰਹੀ ਹੈ। ਜਿਸ ਨਾਲ ਤਾਪਮਾਨ ‘ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ।

