ਲਓ ਜੀ ! ਕੈਪਟਨ ਸਾਬ੍ਹ ਇਸ ਦਿਨ ਵੰਡਣ ਲੱਗੇ ਨੇ ਸਮਾਰਟਫੋਨ, ਜਾਣੋਂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਨੌਜਵਾਨਾਂ ਨੂੰ ਮੋਬਾਇਲ ਫੋਨ ਦੇਣ ਦਾ ਐਲਾਨ ਕੀਤਾ ਹੈ। ਦਸ ਦਈਏ ਕਿ ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਨੌਜਵਾਨਾਂ ਨੂੰ ਮੋਬਾਇਲ ਫੋਨ ਦੇਣ ਦਾ ਐਲਾਨ ਕੀਤਾ ਹੈ। ਦਸ ਦਈਏ ਕਿ ਇਸ ਸੰਬੰਧੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ। ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ 26 ਜਨਵਰੀ ਨੂੰ 1.6 ਲੱਖ ਸਮਾਰਟਫੋਨ ਵੰਡੇ ਜਾਣਗੇ। ਇਹਨਾਂ ਸਮਾਰਟਫੋਨ ਨੂੰ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ।

ਇਸ ਤੋਂ ਇਲਾਵਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਇਹਨਾਂ ਸਮਾਰਟਫੋਨ ਦੇ ਰਾਹੀ ਵਿਦਿਆਰਥੀਆਂ ਨੂੰ ਪੜ੍ਹਾਈ ਚ ਮਦਦ ਮਿਲੇਗੀ। ਨਾਲ ਹੀ ਅੱਜ ਦੇ ਸਮੇਂ ’ਚ ਉਹ ਸਮਾਰਟ ਬਣਗੇ। ਕਾਬਿਲੇਗੌਰ ਹੈ ਕਿ ਕਾਂਗਰਸ ਪਾਰਟੀ ਨੇ ਵਿਧਾਨਸਭਾ ਚੋਣਾਂ ਤੋਂ ਪਹਿਲਾ ਚੋਣ ਮੈਨੀਫੈਸਟੋ ਜਾਰੀ ਕੀਤਾ ਸੀ ਜਿਸ ਚ ਉਹਨਾਂ ਨੇ ਵਾਅਦਾ ਕੀਤਾ ਸੀ ਕਿ ਉਹ ਸੂਬੇ ਦੇ ਨੌਜਵਾਨਾਂ ਨੂੰ ਸਮਾਰਟਫੋਨ ਦੇਣਗੇ। ਤੇ ਨਾਲ ਹੀ ਉਹ ਨੌਜਵਾਨਾਂ ਨੂੰ ਰੁਜਗਾਰ ਦੇਣਗੇ। ਇਸ ਸੰਬੰਧੀ ਨੌਜਵਾਨਾਂ ਤੋਂ ਪਾਰਮ ਵੀ ਭਰਵਾਏ ਗਏ ਸੀ।

Leave a Reply

Your email address will not be published. Required fields are marked *