ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ ਪਿੰਡ ਚੋਗਾਵਾਂ ਵਿਖੇ ਤਰਨਤਾਰਨ ਤੋਂ ਆਈ ਪੁਲਿਸ ਰੇਡ ਦੇ ਮੁਲਾਜ਼ਮ ਨੂੰ ਬੂਰੀ ਤਰ੍ਹਾਂ ਕੁੱਟਮਾਰ ਦੇ ਮਾਮਲਾ ਚ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਕਸ਼ਨ ਲਿਆ ਹੈ।
ਦਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ‘ਚ 5 ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਗਿਆ ਹੈ। ਇਸ ਸੰਬੰਧੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਤੇ ਵੀ ਜਾਣਕਾਰੀ ਦਿੱਤੀ ਹੈ।
Taken note of reports of assault on @PunjabPoliceInd SI by drug smugglers during raid in Tarn Taran. Have ordered dismissal/other necessary action against cops who accompanied him but did nothing to rescue him. Stringent action also being taken against attackers.
— Capt.Amarinder Singh (@capt_amarinder) September 14, 2019
ਉਹਨਾਂ ਨੇ ਕਿਹਾ ਹੈ ਕਿ ਵਰਦੀਧਾਰੀ ਪੁਲਿਸ ਫੋਰਸ ਚ ਇਸ ਤਰ੍ਹਾਂ ਦੀ ਕਾਇਰਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜਿਸ ਕਾਰਨ ਉਹਨਾਂ ਨੇ ਇਹ ਫੈਸਲਾ ਲਿਆ ਹੈ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਤੇ ਇਰਾਦਾ ਏ ਕਤਲ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ ਫਿਲਹਾਲ ਮਾਮਲੇ ਨੂੰ ਗੰਭੀਰਤਾ ਦੇ ਨਾਲ ਲੈਂਦੇ ਹੋਏ ਜਾਂਚ ਕੀਤੀ ਜਾ ਰਹੀ ਹੈ।


