CM ਚੰਨੀ ਦਾ ਉਸਾਰੀ ਕਾਮਿਆਂ ਨੂੰ ਤੋਹਫਾ, ਕੀਤਾ ਦੀਵਾਲੀ ਬੋਨਸ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੀਵਾਲੀ ਮੌਕੇ ਉਸਾਰੀ ਕਾਮਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਬੋਨਸ ਦਾ ਐਲਾਨ ਕੀਤਾ ਹੈ। ਚੰਨੀ ਨੇ…

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੀਵਾਲੀ ਮੌਕੇ ਉਸਾਰੀ ਕਾਮਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਬੋਨਸ ਦਾ ਐਲਾਨ ਕੀਤਾ ਹੈ। ਚੰਨੀ ਨੇ ਕੋਰੋਨਾ ਮਹਾਮਾਰੀ ਨਾਲ ਉਸਾਰੀ ਕਾਮਿਆਂ ਨੂੰ ਹੋਏ ਨੁਕਸਾਨ ਤੋਂ ਬਾਅਦ 3100 ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

Also Read: ਨਵਜੋਤ ਸਿੱਧੂ ਦਾ ਸਾਬਕਾ CM ਕੈਪਟਨ ਉੱਤੇ ਹਮਲਾ, ਦਿੱਤਾ ਵੱਡਾ ਬਿਆਨ

ਮੁੱਖ ਮੰਤਰੀ ਨੇ ਪੇਂਡੂ ਤੇ ਸ਼ਹਿਰੀ ਦੋਵਾਂ ਖੇਤਰਾਂ ਦੇ ਸਰਪੰਚਾਂ ਤੇ ਕੌਂਸਲਰਾਂ ਨੂੰ ਕਿਹਾ ਹੈ ਕਿ ਉਹ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿਚ ਉਸਾਰੀ ਕਾਮਿਆਂ ਨੂੰ ਰਜਿਸਟਰ ਕਰਵਾਉਣ ਤਾਂ ਕਿ ਉਹ ਸਮੇਂ-ਸਮੇਂ ਉੱਤੇ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਉਨ੍ਹਾਂ ਨੂੰ ਲਾਭ ਦੇ ਸਕਣ। ਮਜ਼ਦੂਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਮੁਮਕਿਨ ਸਹਾਇਤਾ ਦੇਣ ਦਾ ਭਰੋਸਾ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਯੋਗ ਤੇ ਕਮਜ਼ੋਰ ਵਰਗਾਂ ਦੀ ਮਦਦ ਕਰਨ ਲਈ ਵਚਨਬੱਧ ਹੈ।

Also Read: CM ਚੰਨੀ ਦਾ ਪੰਜਾਬੀ ਇੰਡਸਟ੍ਰੀ ਨੂੰ ਤੋਹਫਾ, 100 ਫੀਸਦੀ ਸਮਰਥਾ ਨਾਲ ਖੁੱਲਣਗੇ ਸਿਨੇਮਾਘਰ

Leave a Reply

Your email address will not be published. Required fields are marked *