CM ਚੰਨੀ ਨੇ ਕੇਜਰੀਵਾਲ ਦੇ ਜਲਦੀ ਠੀਕ ਹੋਣ ਲਈ ਕੀਤੀ ਪ੍ਰਾਰਥਨਾ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਜਲਦੀ ਠੀਕ ਹੋਣ ਲਈ…

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕੀਤੀ ਹੈ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।

Also Read: ਪਤਨੀ ਦੇ ਮੁੰਡਿਆਂ ਦੇ ਸੈਲੂਨ ‘ਚ ਕੰਮ ਕਰਨ ਤੋਂ ਨਾਰਾਜ਼ ਪਤੀ ਚੁੱਕਿਆ ਖੌਫਨਾਕ ਕਦਮ

 

ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਿਸ ਦੀ ਪੁਸ਼ਟੀ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ ਹੈ ਕਿ ”ਮੈਂ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹਾਂ। ਹਲਕੇ ਲੱਛਣ ਦਿੱਖਣ ‘ਤੇ ਮੈਂ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਜਿਹੜੇ ਲੋਕ ਪਿਛਲੇ ਕੁਝ ਦਿਨਾਂ ਵਿੱਚ ਮੇਰੇ ਨਾਲ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਅਲੱਗ ਕਰੋ ਅਤੇ ਆਪਣਾ ਟੈਸਟ ਕਰਵਾਓ। 

Also Read: ਪੰਜਾਬ ‘ਚ ਆ ਗਈ ਹੈ ਕੋਰੋਨਾ ਵਾਇਰਸ ਦੀ ਤੀਜੀ ਲਹਿਰ! ਦੇਖੋ ਕੀ ਬੋਲੇ OP Soni

Leave a Reply

Your email address will not be published. Required fields are marked *