CM ਚੰਨੀ ਦੀ ਪੰਜਾਬ ਦੇ ਨੌਜਵਾਨਾਂ ਨੂੰ ਗਰੰਟੀ, ਹਰ ਸਾਲ ਸਿਰਜੀਆਂ ਜਾਣਗੀਆਂ 1 ਲੱਖ ਨੌਕਰੀਆਂ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU)  ਜਲੰਧਰ ਪਹੁੰਚੇ। ਇਸ ਦੌਰਾਨ ਸੀ.ਐਮ. ਚੰਨੀ (CM Channi) ਨੇ ਪੰਜਾਬ ਦੇ ਨੌਜਵਾਨਾਂ…

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU)  ਜਲੰਧਰ ਪਹੁੰਚੇ। ਇਸ ਦੌਰਾਨ ਸੀ.ਐਮ. ਚੰਨੀ (CM Channi) ਨੇ ਪੰਜਾਬ ਦੇ ਨੌਜਵਾਨਾਂ ਲਈ ਕਈ ਵੱਡੇ ਐਲਾਨ ਕੀਤੇ  ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਇਆ ਜਾਵੇਗਾ। ਅੱਜ ਦੀ ਕੈਬਨਿਟ ਮੀਟਿੰਗ ਵਿੱਚ ਬਿੱਲ ਪਾਸ ਕੀਤਾ ਜਾਵੇਗਾ। ਪਹਿਲੇ ਗਾਰੰਟੀ ਬਿੱਲ ‘ਤੇ ਦਸਤਖਤ ਕੀਤੇ ਜਾਣਗੇ। 12ਵੀਂ ਕਰਨ ਤੋਂ ਬਾਅਦ ਇੱਕ ਸਾਲ ਵਿੱਚ ਇੱਕ ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ।

Also Read : ਇਸ ਸਰਕਾਰੀ ਸਕੀਮ ਦਾ ਤੁਸੀਂ ਵੀ ਚੁੱਕੋ ਫਾਇਦਾ, ਪਤੀ-ਪਤਨੀ ਨੂੰ ਮਿਲੇਗੀ 10,000 ਪੈਨਸ਼ਨ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਈਲੈਟਸ ਦਾ ਕੋਰਸ ਮੁਫ਼ਤ ਕੀਤਾ ਜਾਵੇਗਾ। ਨੌਜਵਾਨਾਂ ਨੂੰ ਕੋਈ ਵੀ ਵੱਡਾ ਕੋਰਸ ਕਰਨ ਲਈ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਪੜ੍ਹਾਈ ਲਈ ਵਿਦੇਸ਼ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਸਰਕਾਰ ਵੱਲੋਂ ਕਰਜ਼ਾ ਅਤੇ ਏਜੰਟ ਦਾ ਕੰਮ ਵੀ ਦਿੱਤਾ ਜਾਵੇਗਾ। ਸੀਐਮ ਚੰਨੀ ਨੇ ਕਿਹਾ ਕਿ ਇਹ ਸਿਰਫ਼ ਐਲਾਨ ਨਹੀਂ ਹਨ। ਅੱਜ ਸ਼ਾਮ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਇਨ੍ਹਾਂ ਨੂੰ ਪਾਸ ਕਰ ਦਿੱਤਾ ਜਾਵੇਗਾ। ਇਸ ਦੌਰਾਨ LPU ‘ਚ ਸੀਐਮ ਚੰਨੀ ਨੇ ਵਿਦਿਆਰਥੀਆਂ ਦੇ ਨਾਲ ਭੰਗੜਾ ਪਾਇਆ ਅਤੇ ਫੋਟੋਆਂ ਖਿਚਵਾਈਆਂ।

 

Leave a Reply

Your email address will not be published. Required fields are marked *