CM ਚੰਨੀ ਦੇ ਮੁੰਡੇ ਦੇ ਵਿਆਹ ਦੀਆਂ ਰੌਣਕਾਂ! ਖੁਸ਼ੀ ‘ਚ CM ਸਾਬ੍ਹ ਨੇ ਚੱਕਿਆ ‘ਸੱਪ’

ਮੁਹਾਲੀ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਅੱਜ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਡੇਰਾਬੱਸੀ…

ਮੁਹਾਲੀ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਅੱਜ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਡੇਰਾਬੱਸੀ ਦੇ ਅਮਲਾ ਪਿੰਡ ਦੀ ਵਸਨੀਕ ਸਿਮਰਨਧੀਰ ਕੌਰ ਨਾਲ ਹੋ ਰਿਹਾ ਹੈ। ਉਨ੍ਹਾਂ ਦਾ ਅਨੰਦ ਕਾਰਜ ਮੁਹਾਲੀ ਦੇ ਫੇਜ਼ -3 ਬੀ 1 ਸਥਿਤ ਗੁਰਦੁਆਰਾ ਸੱਚਾ ਧੰਨ ਸਾਹਿਬ ਵਿਖੇ ਹੋ ਰਿਹਾ ਹੈ। ਵਿਆਹ ਦਾ ਸਮਾਗਮ ਬਿਲਕੁਲ ਸਾਦਾ ਰੱਖਿਆ ਗਿਆ ਹੈ।

Also Read: ਦੇਸ਼ ‘ਚ ਕੋਰੋਨਾ ਦੇ 19 ਹਜ਼ਾਰ ਤੋਂ ਘੱਟ ਨਵੇਂ ਮਾਮਲੇ, 24 ਘੰਟਿਆਂ ‘ਚ 214 ਲੋਕਾਂ ਦੀ ਮੌਤ

ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਖੁਦ ਵਿਆਹ ਵਿਚ ਰੌਣਕਾਂ ਲਾਈਂ ਹਨ। ਉਨ੍ਹਾਂ ਘਰ ਵਿਚ ਚੱਲ ਰਹੇ ਪ੍ਰੋਗਰਾਮ ਦੌਰਾਨ ਭੰਗੜੇ ਵਿਚ ਹਿੱਸਾ ਵੀ ਲਿਆ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।

Also Read: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਾ ਮੁੜ ਝਟਕਾ! ਜਾਣੋ ਅੱਜ ਦਾ ਭਾਅ

ਦੱਸ ਦੀਏ ਕਿ ਨਵਜੀਤ ਨੇ ਪੰਜਾਬ ਇੰਜੀਨੀਅਰਿੰਗ ਕਾਲਜ ਤੋਂ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਕਰਕੇ ਫਿਰ ਪੰਜਾਬ ਯੂਨੀਵਰਸਿਟੀ ਤੋਂ ਲਾਅ ਕੀਤੀ ਹੈ। ਸਿਮਰਨਧੀਰ ਕੌਰ ਨੇ ਵੀ ਇੰਜੀਨੀਅਰਿੰਗ ਕੀਤੀ ਹੈ ਅਤੇ ਹੁਣ ਐੱਮ. ਬੀ. ਏ. ਕਰ ਰਹੀ ਹੈ। ਵਿਆਹ ਲਈ ਗੁਰਦੁਆਰਾ ਸਾਹਿਬ ਨੂੰ ਆਕਰਸ਼ਕ ਫੁੱਲਾਂ ਨਾਲ ਸਜਾਇਆ ਗਿਆ ਹੈ ਅਤੇ ਪੁਲਸ ਵਲੋਂ ਇਲਾਕੇ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

Also Read: ਜੋੜਾ ਫਾਟਕ ਰੇਲ ਹਾਦਸੇ ਨਾਲ ਜੁੜੀ ਵੱਡੀ ਖਬਰ,  ਸੱਤ ਲੋਕਾਂ ਦੇ ਖਿਲਾਫ ਅਦਾਲਤ ‘ਚ ਚਾਰਜ ਫਰੇਮ

Leave a Reply

Your email address will not be published. Required fields are marked *