ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵਲੋਂ ਪ੍ਰੈੱਸ ਕਾਨਫਰੰਸ (Press conference) ਕੀਤੀ ਗਈ, ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਮੇਰੇ ਭਾਣਜੇ ਅਤੇ ਹੋਰ ਰਿਸ਼ਤੇਦਾਰਾਂ ਦੇ ਘਰਾਂ ‘ਤੇ ਰੇਡ ਕੀਤੀ ਗਈ ਜੋ ਕਿ ਸਿਰਫ ਤੇ ਸਿਰਫ ਚੋਣਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਇਸ ਵਿਚ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਾਰੀ ਸਾਜ਼ਿਸ਼ ਦਿੱਲੀ ਸਰਕਾਰ (Government of Delhi) ਦੀ ਹੈ। Also Read : ਗੁਰਨਾਮ ਸਿੰਘ ਚੜੂਨੀ ਦਾ ਵੱਡਾ ਐਲਾਨ, ‘ਮੈਂ ਨਹੀਂ ਲੜਾਂਗਾ ਚੋਣ’
ਉਨ੍ਹਾਂ ਨੇ ਐੱਫ.ਆਈ.ਆਰ. ਦੀ ਕਾਪੀ ਦਿਖਾਉਂਦਿਆਂ ਕਿਹਾ ਕਿ ਇਸ ਵਿਚ ਤਾਂ ਨਾਂ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦਾ ਬਦਲਾ ਲਿਆ ਜਾ ਰਿਹਾ ਹੈ ਅਤੇ ਇਸ ਦਾ ਖਾਮਿਆਜਾ ਮੈਂ ਭੁਗਤ ਰਿਹਾ ਹਾਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਰੇ ਮੇਰੇ ਖਿਲਾਫ ਰਹੇ ਹੋਏ ਹਨ। ਉਨ੍ਹਾਂ ਕਿਹਾ ਕਿ ਸਾਡਾ ਪਰਿਵਾਰ ਪੰਜਾਬ ਦੇ ਲੋਕਾਂ ਤੋਂ ਇਹ ਮੰਗ ਕਰਦਾ ਹੈ ਕਿ ਇਨ੍ਹਾਂ ਕੋਝੀਆਂ ਸਾਜ਼ਿਸ਼ਾਂ ‘ਤੇ ਵਿਸ਼ਵਾਸ ਨਹੀਂ ਕਰਨਾ। ਉਨ੍ਹਾਂ ਕਿਹਾ ਕਿ 10 ਥਾਈਂ ਰੇਡ ਕੀਤੀ ਹੈ ਅਤੇ ਨਾਂ ਸਿਰਫ ਇਕੋ ਬੰਦੇ ਦਾ ਹੈ। ਤੁਸੀਂ ਵੀ ਸੁਣੋ ਕੀ ਬੋਲ ਰਹੇ ਹਨ ਪੰਜਾਬ ਦੇ ਸੀ.ਐੱਮ. ਚਰਨਜੀਤ ਚੰਨੀ।
ED, income tax & other agencies are being used by Central govt…Be it West Bengal or Punjab, revolution started in these states. Delhi is trying to suppress (us) but Punjab will hit back…: Punjab CM Charanjit Singh Channi on recent raids at his relative’s residence pic.twitter.com/nwD8l7UFdm
— ANI (@ANI) January 19, 2022



