ਚੰਡੀਗੜ੍ਹ: ਹਿਮਾਚਲ ਦੇ ਮੁੱਖ ਮੰਤਰੀ ਸੁੱਖਵਿੰਦਰ ਸਿੰਘ ਸੁੱਖੂ ਨੇ ਅੱਜ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਸਾਂਝੀ ਕੀਤੀ। ਉਨ੍ਹਾਂ ਟਵੀਟ ਕਰਦਿਆ ਲਿਖਿਆ ਕਿ ‘ਹਿਮਾਚਲ ਪ੍ਰਦੇਸ਼ ਦੇ ਮਾਣਯੋਗ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅੱਜ ਮੇਰੇ ਛੋਟੇ ਜਿਹੇ ਸੱਦੇ ਉੱਤੇ ਸਵੇਰੇ ਸਾਢੇ 9 ਵਜੇ ਸਾਡੇ ਘਰ ਨਾਸ਼ਤੇ ‘ਤੇ ਪਹੁੰਚੇ।
ਨਿੱਘੇ ਸੱਦੇ ‘ਤੇ ਮਿਲਣ ਪਹੁੰਚੇ ਹਿਮਾਚਲ ਦੇ ਮੁੱਖ ਮੰਤਰੀ ਨਾਲ ਸਾਂਝੇ ਮਸਲਿਆਂ ‘ਤੇ ਚਰਚਾ ਹੋਈ… ਮੀਡਿਆ ਨਾਲ ਗੱਲਬਾਤ Live… https://t.co/yCuRdtmlh0
— Bhagwant Mann (@BhagwantMann) March 29, 2023
ਸੀਐੱਮ ਭਗਵੰਤ ਮਾਨ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ । ਉਨ੍ਹਾਂ ਨੇ ਕਿਹਾ ਹੈ ਕਿ ਪਾਣੀ ਉੱਤੇ ਸੈੱਸ ਲਗਾਉਣ ਉੱਤੇ ਵਿਚਾਰ-ਚਰਚਾ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸਮੇਂ-ਸਮੇਂ ਉੱਤੇ ਮੀਟਿੰਗ ਕਰਦੇ ਰਹਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਨਾਲ ਬਹੁਤ ਸਾਰੇ ਪ੍ਰੋਜੈਕਟ ਸਾਂਝੇ ਹੋਏ।
ਸੀਐੱਮ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਧੰਨਵਾਦ ਕਰਦੇ ਹਾਂ ਕਿ ਉਹ ਸਾਡੇ ਗ੍ਰਹਿ ਵਿਖੇ ਆਏ। ਉਨ੍ਹਾਂ ਨੇ ਕਿਹਾ ਹੈ ਕਿ ਦੋਵੇਂ ਸੂਬੇ ਰਲ ਕੇ ਕੰਮ ਕਰਨਗੇ।
ਉਥੇ ਹੀ ਹਿਮਾਚਲ ਦੇ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਹੈ ਕਿ ਸੈੱਸ ਨੂੰ ਲੈ ਕੇ ਚਰਚਾ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਦੋਵੇਂ ਸੂਬੇ ਇਕ ਦੂਜੇ ਦੀ ਸਹਿਮਤੀ ਨਾਲ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਹੈ ਕਿ ਸੀਐੱਮ ਭਗਵੰਤ ਮਾਨ ਨੂੰ ਹਿਮਾਚਲ ਆਉਣ ਦਾ ਸੱਦਾ ਪੱਤਰ ਦਿੰਦੇ ਹਾਂ।



