ਸੰਗਰੂਰ ਜ਼ਿਮਨੀ ਚੋਣ ਦਰਮਿਆਨ CM ਮਾਨ ਦੀ ਲੋਕਾਂ ਨੂੰ ਅਪੀਲ, ਕਿਹਾ-ਵੋਟ ਦੀ ਜ਼ਰੂਰ ਕਰੋ ਵਰਤੋਂ

ਸੰਗਰੂਰ : ਸੰਗਰੂਰ ਲੋਕ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਸਵੇਰ ਤੋਂ ਹੀ ਵੋਟਾਂ ਪੈਣ ਦਾ ਕੰਮ ਜਾਰੀ ਹੈ। ਜਿੱਥੇ ਵੋਟਰਾਂ ‘ਚ ਵੋਟ ਪਾਉਣ ਨੂੰ…

ਸੰਗਰੂਰ : ਸੰਗਰੂਰ ਲੋਕ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਸਵੇਰ ਤੋਂ ਹੀ ਵੋਟਾਂ ਪੈਣ ਦਾ ਕੰਮ ਜਾਰੀ ਹੈ। ਜਿੱਥੇ ਵੋਟਰਾਂ ‘ਚ ਵੋਟ ਪਾਉਣ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਹੀ ਚੋਣ ਮੈਦਾਨ ‘ਚ ਨਿੱਤਰੇ ਉਮੀਦਵਾਰਾਂ ਵੱਲੋਂ ਵੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।

Also Read: ਸਿੱਧੂ ਮੂਸੇਵਾਲਾ ਕਤਲਕਾਂਡ ‘ਤੇ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ-‘ਪੰਜਾਬ ਸਰਕਾਰ ਲਏਗੀ ਬਦਲਾ’

 

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ‘ਚ ਕਿਹਾ ਹੈ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਉਨ੍ਹਾਂ ਦੀ ਅਪੀਲ ਹੈ ਕਿ ਇਸ ਜ਼ਿਮਨੀ ਚੋਣ ‘ਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੋ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ।

Leave a Reply

Your email address will not be published. Required fields are marked *