CM Mann big decision : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੇ ਜੀਰਾ ਵਿਖੇ ਖੁੱਲ੍ਹੀ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਫੈਸਲਾ ਪਿਛਲੇ 177 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਦਬਾਅ ਹੇਠ ਲਿਆ ਹੈ। ਹਾਈ ਕੋਰਟ ਨੇ ਮਾਮਲੇ ਵਿੱਚ ਦਖ਼ਲ ਦਿੰਦਿਆਂ ਸਰਕਾਰ ਨੂੰ ਫੈਕਟਰੀ ਮਾਲਕਾਂ ਦਾ ਪੱਖ ਸੁਣਨ ਦੇ ਨਿਰਦੇਸ਼ ਦਿੱਤੇ ਹਨ।
ਪ੍ਰਦੂਸ਼ਣ ਕੰਟਰੋਲ ਬੋਰਡ ਮਾਲਕਾਂ ਦਾ ਸੁਣੇਗਾ ਪੱਖ
ਸੋਮਵਾਰ ਸਵੇਰੇ ਮੁੱਖ ਮੰਤਰੀ ਨੇ ਕਿਸਾਨਾਂ ਦੀ ਮੰਗ ‘ਤੇ ਜੀਰੇ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੀ ਗੱਲ ਦੁਹਰਾਈ ਅਤੇ ਦੁਪਹਿਰ ਬਾਅਦ ਹਾਈ ਕੋਰਟ ਨੇ ਸਰਕਾਰ ਨੂੰ ਫੈਕਟਰੀ ਬੰਦ ਕਰਨ ਦਾ ਫੈਸਲਾ ਲੈਣ ਤੋਂ ਪਹਿਲਾਂ ਫੈਕਟਰੀ ਮਾਲਕ ਦਾ ਪੱਖ ਸੁਣਨ ਲਈ ਕਿਹਾ। 2 ਹਫਤਿਆਂ ਦੇ ਅੰਦਰ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਫੈਕਟਰੀ ਦਾ ਪੱਖ ਸੁਣਨ ਲਈ ਕਿਹਾ ਹੈ।
ਹੜਤਾਲ 24 ਜੁਲਾਈ 2022 ਨੂੰ ਹੋਈ ਸੀ ਸ਼ੁਰੂ
ਦੱਸ ਦੇਈਏ ਕਿ ਇਸ ਦੀ ਸ਼ੁਰੂਆਤ 2006 ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਕਸਬੇ ਨੇੜੇ ਮਨਸੂਰਵਾਲ ਪਿੰਡ ਵਿੱਚ ਹੋਈ ਸੀ। ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਦੀ ਸ਼ਰਾਬ ਫੈਕਟਰੀ ਨੂੰ ਰੱਦ ਕਰਨ ਲਈ ਕਿਸਾਨ ਅੰਦੋਲਨ 24 ਜੁਲਾਈ 2022 ਤੋਂ ਸ਼ੁਰੂ ਹੋਇਆ ਸੀ। ਕਿਸਾਨਾਂ ਦੇ ਇਸ ਸੰਘਰਸ਼ ਦੇ 177ਵੇਂ ਦਿਨ ਮੁੱਖ ਮੰਤਰੀ ਨੇ ਉਨ੍ਹਾਂ ਦੀ ਮੰਗ ਮੰਨ ਲਈ ਹੈ।
ਫੈਕਟਰੀਆਂ ਕਾਰਨ ਫੈਲ ਰਹੀਆਂ ਹਨ ਬਿਮਾਰੀਆਂ
ਦਰਅਸਲ, ਕਿਸਾਨਾਂ ਵੱਲੋਂ ਦੋਸ਼ ਲਾਇਆ ਗਿਆ ਸੀ ਕਿ ਜੀਰੇ ਵਿੱਚ ਬਣੀ ਸ਼ਰਾਬ ਦੀ ਫੈਕਟਰੀ ਨਿਯਮਾਂ ਦੇ ਉਲਟ ਕੰਮ ਕਰ ਰਹੀ ਹੈ, ਜਿਸ ਕਾਰਨ ਜੀਰੇ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਦਾ ਧਰਤੀ ਹੇਠਲਾ ਪਾਣੀ ਜ਼ਹਿਰੀਲਾ ਹੋ ਗਿਆ ਹੈ। ਲੋਕ ਕੈਂਸਰ, ਕਾਲਾ ਪੀਲੀਆ ਵਰਗੀਆਂ ਬਿਮਾਰੀਆਂ ਤੋਂ ਪੀੜਤ ਹਨ। ਜਦੋਂ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਉਨ੍ਹਾਂ ਨੂੰ ਧਰਨੇ ’ਤੇ ਬੈਠਣਾ ਪਿਆ।

