ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਚੁਣੌਤੀ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰ ਕੇ 31 ਮਈ ਤੋਂ ਬਾਅਦ ਖਿਡਾਰੀਆਂ ਦਾ ਨਾਂ ਜਨਤਕ ਕਰਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ਤੋਂ ਕੀਤੇ ਟਵੀਟ ‘ਚ ਚਿਤਾਵਨੀ ਭਰੇ ਲਹਿਜ਼ੇ ਵਿਚ ਲਿਖਿਆ ਹੈ- ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ…।
ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ…
— Bhagwant Mann (@BhagwantMann) May 25, 2023
