ਚੰਡੀਗੜ੍ਹ/ਲੁਧਿਆਣਾ : ‘ਮੈਂ ਪੰਜਾਬ ਬੋਲਦਾ…’ ਦਾ ਸਿਆਸੀ ਰਣ ਤਿਆਰ ਹੋ ਗਿਆ ਹੈ। ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀਏਯੂ) ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਚ ਬੁੱਧਵਾਰ ਨੂੰ ਪੰਜਾਬ ਦਿਵਸ ਦੇ ਮੌਕੇ ’ਤੇ ਐੱਸਵਾਈਐੱਲ ਸਮੇਤ ਸੂਬੇ ਦੇ 19 ਅਹਿਮ ਮੁੱਦਿਆਂ ’ਤੇ ਬਹਿਸ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ਨਾਲ ਬਹਿਸ ਕਰਨ ਲਈ ਤਿਆਰ ਹਨ ਪਰ ਵਿਰੋਧੀ ਪਾਰਟੀਆਂ ਨੇ ਹੁਣ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਹਨ।



