ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ।
ਅੱਜ ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 191, ਪਸ਼ੂ ਪਾਲਣ ਵਿਭਾਗ ਦੇ 25, ਸਹਿਕਾਰਤਾ ਦੇ 24 ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
