CM ਮਾਨ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ…

ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।

ਐਨ.ਡੀ.ਆਰ.ਐਫ. ਦੇ ਜਵਾਨਾਂ ਨਾਲ ਕਿਸ਼ਤੀ ਵਿਚ ਸਵਾਰ ਹੋ ਕੇ ਮੁੱਖ ਮੰਤਰੀ ਪਿੰਡ ਰੜਾ ਅਤੇ ਫੱਤਾ ਕੁੱਲਾ ਗਏ ਅਤੇ ਉਸ ਤੋਂ ਬਾਅਦ ਪਿੰਡ ਹਲੇੜ ਜਨਾਰਦਨ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਥਾਵਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਜਾਏ ਜਾਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿਚ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿਚ ਮੀਂਹ ਨਹੀਂ ਪਿਆ ਪਰ ਪਹਾੜੀ ਸੂਬਿਆਂ ਵਿਚ ਭਾਰੀ ਮੀਂਹ ਪੈਣ ਕਾਰਨ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਹੜ੍ਹ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਜ਼ਾ ਸਥਿਤੀ ਦਾ ਪਤਾ ਲਾਉਣ ਲਈ ਉਹ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ।

Leave a Reply

Your email address will not be published. Required fields are marked *