ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਜਲੰਧਰ, 10 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਸਕੂਲ ਆਫ਼ ਐਮੀਨੈਂਸ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ…

ਜਲੰਧਰ, 10 ਮਾਰਚ 2026:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਸਕੂਲ ਆਫ਼ ਐਮੀਨੈਂਸ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਉਭਰ ਰਹੇ ਹਨ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਨੁਹਾਰ ਦੇਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਭਰਨ ਲਈ ਨਵੇਂ ਖੰਭ ਦੇ ਰਹੇ ਹਨ। ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗਰੀਬੀ ਅਤੇ ਸਮਾਜ ਵਿਚਲੀਆਂ ਸਮਾਜਿਕ ਅਸਮਾਨਤਾਵਾਂ ਨੂੰ ਖਤਮ ਕਰਨ ਦਾ ਇੱਕੋ ਇੱਕ ਸਾਧਨ ਸਿੱਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਿਸ਼ਵ ਪੱਧਰੀ ਸੰਸਥਾਵਾਂ ਦਾ ਨਿਰਮਾਣ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਹਰ ਕੋਨੇ ਤੋਂ ਪ੍ਰਤਿਭਾ ਨੂੰ ਉੱਭਰਨ ਅਤੇ ਸਫ਼ਲ ਹੋਣ ਦਾ ਮੌਕਾ ਮਿਲ ਸਕਣਾ ਯਕੀਨੀ ਬਣਾਇਆ ਜਾ ਸਕੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਭਰ ‘ਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਹਾਈ-ਟੈਕ ਸਕੂਲ ਅਤਿ-ਆਧੁਨਿਕ ਸਹੂਲਤਾਂ ਨਾਲ ਲੈੱਸ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਨੌਜਵਾਨ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਇਹ ਅਤਿ-ਆਧੁਨਿਕ ਸੰਸਥਾਵਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।

मुख्यमंत्री भगवंत सिंह मानने आदमपुर के स्कूल ऑफ एमिनेंस में विद्यार्थियों से की मुलाकात
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਵੱਲੋਂ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਖੇਤਰ ਨੂੰ ਮੁੱਖ ਤਰਜੀਹ ਦਿੱਤੀ ਹੈ ਅਤੇ ਨੌਜਵਾਨਾਂ ਦੀ ਤਕਦੀਰ ਨੂੰ ਬਦਲਣ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ। ਸਿੱਖਿਆ ਹੀ ਇੱਕੋ ਇੱਕ ਅਜਿਹੀ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਗਰੀਬੀ ਚੱਕਰ ‘ਚੋਂ ਬਾਹਰ ਕੱਢ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਜੋ ਆਮ ਆਦਮੀ ਨੂੰ ਸਸ਼ਕਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਜੀਵਨ ਦੇ ਹਰ ਖੇਤਰ ਵਿੱਚ ਸਮਰਪਣ ਭਾਵਨਾ ਨਾਲ ਉੱਤਮਤਾ ਪ੍ਰਾਪਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਿਰੰਤਰ ਉੱਤਮਤਾ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਹਰ ਸਮੇਂ ਯਤਨਸ਼ੀਲ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਅਤੇ ਇਸਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਲਗਾਤਾਰ ਨਵੇਂ ਕਦਮ ਚੁੱਕ ਰਹੀ ਹੈ।

CM Mann interacts with students in Adampur
CM Mann interacts with students in Adampur

ਵਿਦਿਆਰਥੀਆਂ ਨੂੰ ਦ੍ਰਿੜਤਾ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਰਟਕੱਟ ਲੈਣ ਦੀ ਬਜਾਏ ਜ਼ਮੀਨੀ ਪੱਧਰ ‘ਤੇ ਬਣੇ ਰਹਿਣ ਲਈ ਕਿਹਾ। ਜ਼ਮੀਨੀ ਪੱਧਰ ਨਾਲ ਜੁੜੇ ਲੋਕ ਉਹ ਹੁੰਦੇ ਹਨ ਜੋ ਜ਼ਮੀਨ ਤੋਂ ਉੱਠਦੇ ਹਨ ਅਤੇ ਸਖ਼ਤ ਮਿਹਨਤ ਨਾਲ ਦੁਨੀਆ ਨੂੰ ਜਿੱਤਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਰਪਿਤ ਵਿਅਕਤੀਆਂ ਲਈ ਕੋਈ ਸੀਮਾ ਨਹੀਂ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਦੂਜਿਆਂ ‘ਤੇ ਨਿਰਭਰ ਰਹਿਣ ਵਾਲੇ ਕੁਝ ਸਮਾਂ ਅਸਮਾਨ ਵਿੱਚ ਰਹਿਣ ਤੋਂ ਬਾਅਦ ਜ਼ਮੀਨ ‘ਤੇ ਵਾਪਸ ਡਿੱਗ ਜਾਂਦੇ ਹਨ।

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਆਪਣੀਆਂ ਪ੍ਰਾਪਤੀਆਂ ਦੇ ਬਾਵਜੂਦ ਨਿਮਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਲਾਹ ਦਿੱਤੀ ਕਿ ਆਪਣੀ ਸਫਲਤਾ ‘ਤੇ ਮਾਣ ਨਾ ਕਰੋ ਅਤੇ ਨਿਮਰ ਰਹਿ ਕੇ ਵੱਡੀਆਂ ਪ੍ਰਾਪਤੀਆਂ ਲਈ ਸਖ਼ਤ ਮਿਹਨਤ ਕਰਦੇ ਰਹੋ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਆਪਣੀ ਮੰਜ਼ਿਲ ਹਾਸਲ ਕਰਨ ਤੋਂ ਬਾਅਦ ਵੀ ਜ਼ਮੀਨ ‘ਤੇ ਟਿਕੇ ਰਹਿਣ ਲਈ ਕਿਹਾ ਅਤੇ ਜ਼ੋਰ ਦਿੱਤਾ ਕਿ ਸਖ਼ਤ ਮਿਹਨਤ ਹੀ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਨਾ ਸਿਰਫ਼ ਸਫਲਤਾ ਪ੍ਰਾਪਤ ਕਰਨ ਲਈ, ਸਗੋਂ ਚੰਗੇ ਇਨਸਾਨ ਬਣਨ ਲਈ ਵੀ ਪ੍ਰਦਾਨ ਕੀਤੇ ਗਏ ਪਲੇਟਫਾਰਮ ਦੀ ਵਰਤੋਂ ਕਰਨੀ ਚਾਹੀਦੀ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਯਾਦ ਦਿਵਾਇਆ ਕਿ ਸਫਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਫਲਤਾ ਦੀ ਇੱਕੋ ਇੱਕ ਕੁੰਜੀ ਸਖ਼ਤ ਮਿਹਨਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਤੱਕ ਯਤਨਸ਼ੀਲ ਰਹਿਣ ਅਤੇ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਮਿਸ਼ਨ ਵਿੱਚ ਉਨ੍ਹਾਂ ਦੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਦੁਨੀਆ ਭਰ ਦੀਆਂ ਉਦਾਹਰਣਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹੁਤ ਸਾਰੇ ਨਿਮਰ ਪਿਛੋਕੜ ਵਾਲੇ ਵਿਅਕਤੀਆਂ ਨੇ ਸਮਰਪਣ ਅਤੇ ਲਗਨ ਨਾਲ ਅਸਾਧਾਰਨ ਸਫਲਤਾ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੀਆਂ ਉਦਾਹਰਣਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਦੁਨੀਆ ਭਰ ਵਿੱਚ ਆਪਣੀ ਯੋਗਤਾ ਸਾਬਤ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਸੰਭਵ ਤਰੀਕੇ ਨਾਲ ਸਮਰਥਨ ਕਰੇਗੀ। ਬਾਗ਼ ਦੀ ਉਦਾਹਰਣ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਵੇਂ ਇੱਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਸਾਰਿਆਂ ਨੂੰ ਆਕਰਸ਼ਿਤ ਕਰਦੇ ਹਨ, ਇਸੇ ਤਰ੍ਹਾਂ ਸਮੂਹਿਕ ਯਤਨ ਸਮਾਜ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ।

मुख्यमंत्री भगवंत सिंह मानने आदमपुर के स्कूल ऑफ एमिनेंस में विद्यार्थियों से की मुलाकात

ਮੁੱਖ ਮੰਤਰੀ ਨੇ ਪੰਜਾਬ ਦੀ ਇਤਿਹਾਸਕ ਵਿਰਾਸਤ ਅਤੇ ਪਛਾਣ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਮਾਣ ਵੀ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਮਿਹਨਤ ਅਤੇ ਉੱਦਮੀ ਭਾਵਨਾ ਲਈ ਜਾਣੇ ਜਾਂਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਹਰੇਕ ਹਿੱਸੇ ਨੂੰ ਮਹਾਨ ਗੁਰੂਆਂ, ਸੰਤਾਂ, ਫ਼ਕੀਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹੈ ਜਿਨ੍ਹਾਂ ਨੇ ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਡੱਟ ਕੇ ਖੜ੍ਹੇ ਹੋਣ ਦਾ ਰਾਹ ਦਿਖਾਇਆ।

ਵਿਦਿਆਰਥੀਆਂ ਨੂੰ ਰੌਸ਼ਨ ਅਤੇ ਸੁਨਹਿਰੀ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਸਾਲਾਂ ਵਿੱਚ ਆਪਣੇ ਲਈ ਮੁਕਾਮ ਬਣਾਉਣਗੇ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਇਹ ਧਰਤੀ ਤਰੱਕੀ ਅਤੇ ਖੁਸ਼ਹਾਲੀ ਲਈ ਅਨੇਕਾਂ ਮੌਕੇ ਪ੍ਰਦਾਨ ਕਰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਆਪਣੀ ਪਛਾਣ ਬਣਾਉਣ ਅਤੇ ਸਮਾਜ ‘ਤੇ ਛਾਪ ਛੱਡਣ ਦੀ ਕੋਸ਼ਿਸ਼ ਕਰਨ ਲਈ ਪ੍ਰੇਰਿਆ।

मुख्यमंत्री भगवंत सिंह मानने आदमपुर के स्कूल ऑफ एमिनेंस में विद्यार्थियों से की मुलाकात

ਮੁੱਖ ਮੰਤਰੀ ਨੇ ਸਰਕਾਰ ਦੀ ਭੂਮਿਕਾ ਦੀ ਤੁਲਨਾ ਹਵਾਈ ਅੱਡੇ ਦੇ ਰਨਵੇਅ ਨਾਲ ਕੀਤੀ, ਜੋ ਹਵਾਈ ਜਹਾਜ਼ਾਂ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਸਾਡੇ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰਨ ਲਈ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨੌਜਵਾਨ ਮਨਾਂ ਦੀਆਂ ਇੱਛਾਵਾਂ ਨੂੰ ਖੰਭ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਆਪਣੀ ਪੂਰੀ ਸਮਰੱਥਾ ਪ੍ਰਾਪਤ ਕਰਨ ਦਾ ਮੌਕਾ ਮਿਲੇ।

ਹੋਰ ਜਾਣੋ:

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੋਰ ਅਪਡੇਟਸ ਲਈ LIVING INDIA NEWS 24/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *