CM ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਰੱਖਿਆ ਨੀਂਹ ਪੱਥਰ

CM Bhagwant Mann: ਸੀਐੱਮ ਭਗਵੰਤ ਮਾਨ ਨੇ ਅੱਜ ਸੱਚਖੰਡ ਡੇਰਾ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਨੀਂਹ ਪੱਥਰ ਰੱਖਿਆ ਹੈ। ਇਸ ਮੌਕੇ…

CM Bhagwant Mann: ਸੀਐੱਮ ਭਗਵੰਤ ਮਾਨ ਨੇ ਅੱਜ ਸੱਚਖੰਡ ਡੇਰਾ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਨੀਂਹ ਪੱਥਰ ਰੱਖਿਆ ਹੈ। ਇਸ ਮੌਕੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਵੀ ਨਾਲ ਸਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਹੈ ਕਿ ਵਿਦਿਆ ਤੋਂ ਕੋਈ ਵੀ ਸੂਬਾ ਤਰੱਕੀ ਨਹੀਂ ਕਰ ਸਕਦਾ। ਉਨ੍ਹਾਂ ਦਾ ਕਹਿਣਾ੍ ਹੈ ਕਿ ਸਾਡੇ ਮੁੱਖ ਕੰਮ ਸਿੱਖਿਆ , ਸਿਹਤ ਅਤੇ ਰੁਜ਼ਗਾਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਾਈਵੇਟ ਸਕੂਲਾਂ ਵਿੱਚ ਗਰੀਬ ਵਿਅਕਤੀ ਦਾ ਬੱਚਾ ਨਹੀਂ ਜਾ ਸਕਦਾ। ਇਵੇਂ ਹੀ ਸਰਕਾਰੀ ਹਸਪਤਾਲਾਂ ਵਿੱਚ ਗਰੀਬ ਵਿਅਕਤੀ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖਿਆ ਹੀ ਸਾਡਾ ਮੁੱਖ ਉਦੇਸ਼ ਹੈ।

ਉਨ੍ਹਾਂ ਦਾ ਕਹਿਣਾ ਪੀਲੇ ਕਾਰਡ ਜਾਂ ਨੀਲੇ ਕਾਰਡ ਤੁਹਾਡੀ ਗਰੀਬੀ ਨਹੀਂ ਖਤਮ ਕਰ ਸਕਦੇ। ਉਨ੍ਹਾਂ ਨੇ ਕਹਿਣਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਵਲਡ ਪੱਧਰ ਦੀ ਪੜ੍ਹਾਈ ਦੀ ਜਰੂਰਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰਬਾਣੀ ਸਾਡੇ ਕੋਲ ਵੱਡਾ ਖਜ਼ਾਨਾ ਹੈ। 
ਉਨ੍ਹਾਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਉਦਘਾਟਨ ਕਰ ਰਹੇ ਹਾਂ ਇੱਥੇ ਬਾਣੀ ਉੱਤੇ ਰਿਸਰਚ ਹੋਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਸੈਂਟਰ ਲਈ 25 ਕਰੋੜ ਰੁਪਏ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੱਲ੍ਹ 25ਕਰੋੜ ਰੁਪਏ ਡੀਸੀ ਦੇ ਖਾਤੇ ਵਿੱਚ ਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਬੱਚਿਆ ਦੀ ਸਕਾਲਰਸ਼ਿਪ ਹੀ ਖਾ ਗਏ।

 

Leave a Reply

Your email address will not be published. Required fields are marked *