ਸਰਕਾਰੀ ਦਫ਼ਤਰਾਂ ਦੇ ਸਮੇਂ ਨੂੰ ਲੈ ਕੇ CM ਮਾਨ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਹੁਣ 2 ਮਈ ਤੋਂ ਸਰਕਾਰੀ…

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਹੁਣ 2 ਮਈ ਤੋਂ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 2.00 ਤੱਕ ਖੁੱਲ੍ਹਣਗੇ। ਸੀਐੱਮ ਮਾਨ ਦਾ ਕਹਿਣਾ ਹੈ ਕਿ ਇਹ ਸਮਾਂ 15 ਜੁਲਾਈ ਤੱਕ ਲਾਗੂ ਰਹੇਗਾ।

ਸੀਐੱਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਰਕਾਰੀ ਦਫ਼ਤਰ ਦੇ ਸਮੇਂ ਨੂੰ ਲੈ ਕੇ ਲੋਕਾਂ ਨਾਲ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ ਹੈ ਕਿ ਮੁਲਾਜ਼ਮ ਵੀ ਇਸ ਸਮੇਂ ਨਾਲ ਸਹਿਮਤ ਹਨ। ਉਨ੍ਹਾਂ ਨੇ ਕਿਹਾ ਹੈ ਕਿ ਬਿਜਲੀ ਬੋਰਡ ਦਾ ਕਹਿਣਾ ਹੈ ਕਿ ਜਿਆਦਾ ਲੋਡ 1 ਵਜੇ ਤੋਂ ਸ਼ੁਰੂ ਹੁੰਦਾ ਸੀ ਕਿਉਂਕਿ ਸਰਕਾਰੀ ਦਫ਼ਤਰਾਂ ਵਿੱਚ ਪੱਖੇ ਅਤੇ ਏਸੀ ਚੱਲਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਸ ਨਾਲ ਬਿਜਲੀ ਦਾ ਲੋਡ ਵੀ ਕੰਟਰੋਲ ਵਿੱਚ ਆਵੇਗਾ।

 

Leave a Reply

Your email address will not be published. Required fields are marked *