ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤ ਅਤੇ ਸਰਪੰਚ ਦੀ ਚੋਣ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸੀਐੱਮ ਨੇ ਟਵੀਟ ਕਰਕੇ ਕਿਹਾ ਹੈ ਕਿ ਜੇਕਰ ਕੋਈ ਪਿੰਡ ਸਰਪੰਚ ਦੀ ਚੋਣ ਸਰਬਸੰਮਤੀ ਨਾਲ ਕਰਦਾ ਹੈ ਤਾਂ ਉਸ ਪਿੰਡ ਨੂੰ 5 ਲੱਖ ਰੁਪਏ ਦਿੱਤਾ ਜਾਵੇਗਾ। ਸੀਐੱਮ ਨੇ ਟਵੀਟ ਕਰਕੇ ਲਿਖਿਆ ਹੈ ਕਿ ਅੱਜ ਮੈਂ ਪਿੰਡਾਂ ਨੂੰ ਵਿਕਾਸ ਵੱਲ ਹੋਰ ਤੇਜ਼ੀ ਨਾਲ ਲੈਕੇ ਜਾਣ ਵਾਲੇ ਆਦੇਸ਼ ਜਾਰੀ ਕੀਤੇ ਨੇ…ਜਿਵੇਂ ਮੈਂ ਕਿਹਾ ਸੀ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਤੇ ਸਰਪੰਚ ਦੀ ਚੋਣ ਕਰਨਗੇ, ਉਸ ਪੰਚਾਇਤ ਨੂੰ ‘ਮੁੱਖ ਮੰਤਰੀ ਪਿੰਡ ਏਕਤਾ ਸਨਮਾਨ’ ਵਜੋਂ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ… ਮੈਂਨੂੰ ਉਮੀਦ ਹੈ ਕਿ ਵੱਧ ਤੋਂ ਵੱਧ ਪਿੰਡ ਸਾਡੇ ਇਸ ਫੈਸਲੇ ਨੂੰ ਲਾਗੂ ਕਰਨਗੇ ਤੇ ਕਿਸੇ ਸਿਆਸੀ ਪਾਰਟੀ ਦੀ ਥਾਂ ਪਿੰਡ ਦੇ ਸਰਪੰਚ ਦੀ ਚੋਣ ਕਰ ਪਿੰਡਾਂ ਨੂੰ ਵਿਕਾਸ ਵੱਲ ਲੈਕੇ ਜਾਣਗੇ…
ਅੱਜ ਮੈਂ ਪਿੰਡਾਂ ਨੂੰ ਵਿਕਾਸ ਵੱਲ ਹੋਰ ਤੇਜ਼ੀ ਨਾਲ ਲੈਕੇ ਜਾਣ ਵਾਲੇ ਆਦੇਸ਼ ਜਾਰੀ ਕੀਤੇ ਨੇ…ਜਿਵੇਂ ਮੈਂ ਕਿਹਾ ਸੀ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਤੇ ਸਰਪੰਚ ਦੀ ਚੋਣ ਕਰਨਗੇ, ਉਸ ਪੰਚਾਇਤ ਨੂੰ ‘ਮੁੱਖ ਮੰਤਰੀ ਪਿੰਡ ਏਕਤਾ ਸਨਮਾਨ’ ਵਜੋਂ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ…
ਮੈਂਨੂੰ ਉਮੀਦ ਹੈ ਕਿ ਵੱਧ ਤੋਂ ਵੱਧ…
— Bhagwant Mann (@BhagwantMann) August 21, 2023
