ਬਰਗਾੜੀ ਬੇਅਦਬੀ ਮਾਮਲੇ ‘ਚ CM ਮਾਨ ਨੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ, ਸੌਂਪੀ ਜਾਂਚ ਰਿਪੋਰਟ

ਅਜਨਾਲਾ– ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸਬੰਧੀ ਪੰਜਾਬ ਮੁੱਖ…

ਅਜਨਾਲਾ– ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸਬੰਧੀ ਪੰਜਾਬ ਮੁੱਖ ਮੰਤਰੀ ਮਾਨ ਨੇ ਗੁਰਮੀਤ ਵਿਦਿਆਲਾ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਅਜਨਾਲਾ ਦੇ ਮੁੱਖ ਪ੍ਰਬੰਧਕ ਭਾਈ ਅਮਰੀਕ ਸਿੰਘ ਅਜਨਾਲਾ ਨਾਲ ਮੁਲਾਕਾਤ ਕੀਤੀ।

Also Read: FBI ਦੀ ਮੋਸਟ ਵਾਂਟਡ ਲਿਸਟ ‘ਚ Crypto Queen, ਰੱਖਿਆ 1 ਲੱਖ ਡਾਲਰ ਦਾ ਇਨਾਮ

ਭਾਈ ਅਮਰੀਕ ਸਿੰਘ ਅਜਨਾਲਾ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਹੋਈ, ਜਿਸ ਦੌਰਾਨ ਉਨ੍ਹਾਂ ਵਲੋਂ (ਮੁੱਖ ਮੰਤਰੀ ਭਗਵੰਤ ਮਾਨ) ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਰਿਪੋਰਟ ਉਨ੍ਹਾਂ ਨੂੰ ਦੇ ਦਿੱਤੀ ਹੈ ਅਤੇ ਮੁਲਾਕਾਤ ਦੌਰਾਨ ਇਹ ਵੀ ਦੱਸਿਆ ਹੈ ਕਿ ਜਾਂਚ ਦੌਰਾਨ ਇਸ ਮਾਮਲੇ ‘ਚ ਗੁਰਮੀਤ ਰਾਮ ਰਹੀਮ ਸਮੇਤ ਜੋ ਵੀ ਲੋਕ ਦੋਸ਼ੀ ਪਾਏ ਗਏ ਸਨ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਲਿਆਣ ਪਿੰਡ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਣ ਦੇ ਮਾਮਲੇ ‘ਚ ਕਾਰਵਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ 90 ਦਿਨਾਂ ਦਾ ਟਾਈਮ ਮੰਗਿਆ ਗਿਆ ਹੈ।

Also Read: ਬੋਲਡ ਦਿਖਣ ਲਈ ਹਰ ਹੱਦ ਤੱਕ ਜਾਂਦੀ ਹੈ ਉਰਫੀ ਜਾਵੇਦ, ਦੇਖੋ ਕੀ ਹੋਇਆ ਹਾਲ (Pics)

Leave a Reply

Your email address will not be published. Required fields are marked *