ਖਟਕੜ ਕਲਾ ਪਹੁੰਚੇ CM ਮਾਨ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨਵਾਂਸ਼ਹਿਰ: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ…

ਨਵਾਂਸ਼ਹਿਰ: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। 

ਇਸ ਮੌਕੇ ਸੀਐੱਮ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਇਹ ਸਾਡੇ ਨਾਇਕ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸ਼ਹੀਦਾ ਦੇ ਸੁਪਨਿਆਂ ਨੂੰ ਹਮੇਸ਼ਾ ਜਿਉਂਦਾ ਰੱਖਣ ਲਈ ਸਰਕਾਰਾਂ ਨੂੰ ਅਣਥਕ ਮਿਹਨਤ ਕਰਨੀ ਚਾਹੀਦੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਸ਼ਹੀਦ ਦੇ ਸੁਫਨਿਆ ਨੂੰ ਆਪਣਾ ਆਦਰਸ਼ ਮੰਨਦੀ ਹੈ।

ਇਸ ਮੌਕੇ ਡਾ. ਨਛੱਤਰ ਪਾਲ, ਡਾ. ਸੁਖਵਿੰਦਰ ਸਿੰਘ ਸੁੱਖੀ, ਕੁਲਜੀਤ ਸਿੰਘ ਸਰਹਾਲ ਆਪ ਦੇ ਹਲਕਾ ਇੰਚਾਰਜ ਬੰਗਾ, ਡੀਸੀ ਨਵਜੋਤ ਸਿੰਘ ਰੰਧਾਵਾ, ਐੱਸਐੱਸਪੀ ਭਾਗੀਰਥ ਮੀਣਾ, ਆਪ ਆਗੂ ਲਲਿਤ ਮੋਹਨ ਪਾਠਕ, ਵਿਧਾਇਕਾ ਸੰਤੋਸ਼ ਕਟਾਰੀਆ ਤੋਂ ਇਲਾਵਾ ਹੋਰ ਆਗੂ ਅਤੇ ਪਾਰਟੀ ਵਰਕਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *