ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਸੰਗਰੂਰ ਪਹੁੰਚੇ। ਇਸ ਦੌਰਾਨ ਉਨ੍ਹਾਂ ਦਿੜਬਾ ਵਿੱਚ ਕਰਵਾਏ ਪ੍ਰੋਗਰਾਮ ਵਿੱਚ ਪਹੁੰਚ ਕੇ ਤਹਿਸੀਲ ਦਾ ਨੀਂਹ ਪੱਥਰ ਰੱਖਿਆ। ਮਾਨ ਦੇ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਮੰਤਰੀ ਅਤੇ ਵਿਧਾਇਕ ਵੀ ਪ੍ਰੋਗਰਾਮ ਵਿੱਚ ਪਹੁੰਚੇ।
ਆਪਣੇ ਸੰਬੋਧਨ ਵਿੱਚ ਸੀਐਮ ਮਾਨ ਨੇ ਪਿਛਲੀ ਸਰਕਾਰ ਦੇ ਮੁੱਖ ਮੰਤਰੀ ਦੀ ਕਾਰਜਪ੍ਰਣਾਲੀ ‘ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਭਰਿਆ ਹੋਇਆ ਹੈ। ਪੰਜਾਬ ਸਰਕਾਰ ਜੋ ਵੀ ਕੰਮ ਕਰਦੀ ਹੈ, ਪੈਸੇ ਬਚਾ ਕੇ ਕਰ ਰਹੀ ਹੈ।



