‘ਝੋਨੇ’ ਦੀ ਲਵਾਈ ਮੌਕੇ CM ਮਾਨ ਦੀ ਕਿਸਾਨਾਂ ਨੂੰ ਖ਼ਾਸ ਅਪੀਲ

ਚੰਡੀਗੜ੍ਹ : ਪੰਜਾਬ ‘ਚ 14 ਜੂਨ ਮਤਲਬ ਕਿ ਭਲਕੇ (ਮੰਗਲਵਾਰ) ਨੂੰ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ। ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ…

ਚੰਡੀਗੜ੍ਹ : ਪੰਜਾਬ ‘ਚ 14 ਜੂਨ ਮਤਲਬ ਕਿ ਭਲਕੇ (ਮੰਗਲਵਾਰ) ਨੂੰ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ। ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਵਾਅਦੇ ਮੁਤਾਬਕ ਭਲਕੇ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ।

Also Read: ਏਸ਼ੀਆਈ ਖੇਡਾਂ ’ਚ ਸੋਨ ਤਮਗਾ ਜੇਤੂ ਹਰੀ ਚੰਦ ਦੀ ਦੇਹਾਂਤ ’ਤੇ CM ਮਾਨ ਨੇ ਜਤਾਇਆ ਦੁੱਖ

 

ਉਨ੍ਹਾਂ ਕਿਹਾ ਕਿ ਇਸ ਦੇ ਲਈ ਸਰਕਾਰ ਵੱਲੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਇੰਤਜ਼ਾਮ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ। ਉਨ੍ਹਾਂ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਲਵਾਈ ਦੌਰਾਨ ਕਿਸਾਨ ਪਾਣੀ ਦੀ ਵਰਤੋਂ ਲੋੜ ਅਨੁਸਾਰ ਹੀ ਕਰਨ ਅਤੇ ਸੁਚੇਣ ਹੋਣ। ਉਨ੍ਹਾਂ ਕਿਹਾ ਕਿ ਅਸੀਂ ਪਾਣੀ ਅਤੇ ਧਰਤੀ ਨੂੰ ਬਚਾਉਣਾ ਹੈ।

Also Read: ਰਿਲਾਇੰਸ ਜੀਓ ਨੇ ਦਿੱਤਾ ਯੂਜ਼ਰਸ ਨੂੰ ਝਟਕਾ! ਇਹ ਪ੍ਰੀਪੇਡ ਆਫਰ ਪਲਾਨ ਹੋਇਆ ਬੰਦ

Leave a Reply

Your email address will not be published. Required fields are marked *