ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ (Chief Minister of Delhi) ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Convener Arvind Kejriwal) ਨਾਲ ਦਿੱਲੀ ਵਿਖੇ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਇਕ ਟਵੀਟ (Tweet) ਕੀਤਾ ਹੈ। ਟਵੀਟ ‘ਚ ਉਨ੍ਹਾਂ ਲਿਖਿਆ ਹੈ ਸਾਡੇ ਲੀਡਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਜੀ ਨਾਲ ਬਹੁਤ ਵਧੀ ਮੀਟਿੰਗ (Meeting) ਹੋਈ। ਬਹੁਤ ਜਲਦ ਪੰਜਾਬ ਦੇ ਲੋਕਾਂ (People of Punjab) ਨੂੰ ਇਕ ਚੰਗੀ ਖ਼ਬਰ ਦਿਆਂਗਾ। ਦਰਅਸਲ ਪੰਜਾਬ ਦੇ ਲੋਕਾਂ ਨੂੰ ਅੱਜ ਕੇਜਰੀਵਾਲ ਤੇ ਭਗਵੰਤ ਮਾਨ (Bhagwant mann) ਦੀ ਮੁਲਾਕਾਤ ਤੋਂ ਆਸ ਸੀ ਕਿ ਭਗਵੰਤ ਮਾਨ 300 ਯੂਨਿਟ ਮੁਫ਼ਤ ਬਿਜਲੀ (300 units free electricity) ਦਾ ਐਲਾਨ ਕਰ ਦੇਣਗੇ ਪਰ ਉਨ੍ਹਾਂ ਟਵੀਟ ਕਰਕੇ ਸਿਰਫ਼ ਭਰੋਸਾ ਦਿੱਤਾ ਹੈ। Also Read : ਬਿਹਾਰ : ਨਾਲੰਦਾ ਵਿਚ ਸੀ.ਐੱਮ. ਨੀਤਿਸ਼ ਦੇ ਪ੍ਰੋਗਰਾਮ ਦੌਰਾਨ ਧਮਾਕਾ, ਸੁਰੱਖਿਆ ਵਿਚ ਵੱਡੀ ਕੋਤਾਹੀ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਬੁੱਧਵਾਰ ਯਾਨੀ 13 ਅਪ੍ਰੈਲ ਨੂੰ ਕੈਬਨਿਟ ਮੀਟਿੰਗ ਵੀ ਸੱਦੀ ਹੈ, ਜਿਸ ਵਿਚ ਵੱਡੇ ਐਲਾਨ ਹੋਣ ਦੀ ਆਸ ਹੈ। ਉੱਥੇ ਹੀ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਵਲੋਂ ਵੀ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਮਿਲ ਕੇ ਦਿੱਲੀ, ਪੰਜਾਬ ਅਤੇ ਪੂਰਾ ਦੇਸ਼ ਬਦਲਾਂਗੇ। ਲੋਕ ਬਹੁਤ ਪਰੇਸ਼ਾਨ ਅਤੇ ਦੁਖੀ ਹਨ। ਨੇਤਾਵਾਂ ਅਤੇ ਪਾਰਟੀਆਂ ਦੀ ਗੰਦੀ ਅਤੇ ਭ੍ਰਿਸ਼ਟਾਚਾਰੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਅਸੀਂ ਲੋਕਾਂ ਦੇ ਲਈ ਦਿਨ-ਰਾਤ ਕੰਮ ਕਰਨਾ ਹੈ।




