ਭਲਕੇ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ CM ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਭਲਕੇ ਦਿੱਲੀ ਦੌਰੇ ’ਤੇ ਜਾ ਰਹੇ ਹਨ। ਦਿੱਲੀ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ…

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਭਲਕੇ ਦਿੱਲੀ ਦੌਰੇ ’ਤੇ ਜਾ ਰਹੇ ਹਨ। ਦਿੱਲੀ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਸੂਤਰਾਂ ਅਨੁਸਾਰ ਮੁੱਖ ਮੰਤਰੀ ਦਿੱਲੀ ਦੇ ਇਕ ਹਸਪਤਾਲ ਦਾ ਦੌਰਾ ਵੀ ਕਰਨਗੇ।  

Also Read: ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 24 IAS ਤੇ 9 PCS ਅਧਿਕਾਰੀਆਂ ਦੇ ਤਬਾਦਲੇ

ਸੂਤਰਾਂ ਅਨੁਸਾਰ ਸੀ. ਐੱਮ. ਭਗਵੰਤ ਮਾਨ ਦੇ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿਹਤ ਮੰਤਰੀ ਵਿਜੇ ਸਿੰਗਲਾ ਵੀ ਦਿੱਲੀ ਦੌਰੇ ‘ਤੇ ਜਾ ਸਕਦੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਇਹ ਦੌਰਾ ਦਿੱਲੀ ਦੀ ਤਰਜ਼ ‘ਤੇ ਪੰਜਾਬ ਦੇ ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਨੂੰ ਸੁਧਾਰਨ ਲਈ ਕੀਤਾ ਜਾਣਾ ਹੈ। ਪੰਜਾਬ ਦੇ ਸਕੂਲ ਤੇ ਹਸਪਤਾਲ ਵੀ ਦਿੱਲੀ ਵਾਂਗ ਬਿਹਤਰ ਬਣਾਏ ਜਾਣਗੇ। ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ 18 ਅਪ੍ਰੈਲ ਨੂੰ ਦਿੱਲੀ ਦੌਰੇ ’ਤੇ ਜਾਣ ਵਾਲੇ ਸਨ ਪਰ ਉਨ੍ਹਾਂ ਦਾ ਇਹ ਦੌਰਾ ਕੁਝ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਇਹ ਦੌਰਾ ਕਿਸੇ ਨਿੱਜੀ ਕਾਰਨਾਂ ਕਰਕੇ ਮੁਲਤਵੀ ਹੋਇਆ ਹੈ।

Also Read: ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ’ਚ ਦੋ ਹੋਰ ਗੈਂਗਸਟਰ ਗ੍ਰਿਫ਼ਤਾਰ, ਅਸਲਾ ਵੀ ਬਰਾਮਦ

Leave a Reply

Your email address will not be published. Required fields are marked *