ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ

ਨਵੀਂ ਦਿਲੀ (ਬਿਊਰੋ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਪ੍ਰਧਾਨ…

ਨਵੀਂ ਦਿਲੀ (ਬਿਊਰੋ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਵੀ ਮੌਜੂਦ ਸਨ। ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ‘ਤੇ ਮੀਟਿੰਗ ਮਗਰੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੰਬੇ ਸਮੇਂ ਮਗਰੋਂ ਪਾਰਟੀ ਦੇ ਦੋਵਾਂ ਸੀਨੀਅਰ ਨੇਤਾਵਾਂ ਨਾਲ ਅੱਜ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਆਪਣੇ ਦੋ ਮੁੱਦਿਆਂ ‘ਤੇ ਗੱਲਬਾਤ ਕੀਤੀ।

ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਨੂੰ ਲੈ ਕੇ ਅਤੇ ਆਉਣ ਵਾਲੇ ਸਮੇਂ ਵਿਚ ਤਿਆਰੀਆਂ ਨੂੰ ਲੈ ਕੇ ਦੋਹਾਂ ਨੇਤਾਵਾਂ ਨਾਲ ਡੂੰਘੀ ਵਿਚਾਰ-ਚਰਚਾ ਹੋਈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸਾਨ ਅੰਦੋਲਨ ਨੂੰ ਲੈ ਕੇ ਜੋ ਵੀ ਚੱਲ ਰਿਹਾ ਹੈ ਉਸ ਬਾਰੇ ਵੀ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ‘ਤੇ ਸਾਨੂੰ ਪਾਰਟੀ ਵਲੋਂ ਜਿਸ ਤਰ੍ਹਾਂ ਗਾਈਡ ਕੀਤਾ ਗਿਆ ਉਸੇ ਤਰ੍ਹਾਂ ਅਸੀਂ ਆਪਣਾ ਅਗਲੀ ਰਣਨੀਤੀ ਤਿਆਰ ਕਰਾਂਗੇ। ਇਸ ਦੌਰਾਨ ਹਿਸਾਰ ਵਿਵਾਦ ਨੂੰ ਲੈ ਕੇ ਮੁੱਖ ਮੰਤਰੀ ਨੇ ਕਿਹਾ ਕਿ ਸਾਰਾ ਵਿਸ਼ਾ ਸੀਨੀਅਰ ਨੇਤਾਵਾਂ ਅੱਗੇ ਰੱਖ ਦਿੱਤਾ ਗਿਆ ਹੈ ਉਹ ਇਸ ਗੱਲ ਨਾਲ ਸਹਿਮਤ ਹਨ ਕਿ ਇਸ ਤਰ੍ਹਾਂ ਦੇ ਕੰਮ ਦਾ ਵਿਰੋਧ ਕਰਨਾ ਠੀਕ ਨਹੀਂ ਹੈ।

ਕੇਂਦਰੀ ਅਗਵਾਈ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਕਲ ਸ਼ਾਮ ਨੂੰ ਕਿਸ ਤਰ੍ਹਾਂ ਨਾਲ ਦੋਹਾਂ ਧਿਰਾਂ ਵਿਚਾਲੇ ਗੱਲਬਾਤ ਹੋਈ ਹੈ ਅਤੇ ਹੁਣ ਉਹ ਅੱਗੇ ਲਈ ਉਨ੍ਹਾਂ ਲੋਕਾਂ ਨੇ ਮੁਲਤਵੀ ਕਰ ਦਿੱਤਾ ਹੈ। ਹਰਿਆਣਾ ਸਰਕਾਰ ਵਲੋਂ ਕਿਸਾਨਾਂ ਲਈ ਵੈਕਸੀਨੇਸ਼ਨ ਦੇ ਇੰਤਜ਼ਾਮ ਦੀ ਵੀ ਜਾਣਕਾਰੀ ਕੇਂਦਰੀ ਪੱਧਰ ‘ਤੇ ਦਿੱਤੀ ਗਈ ਹੈ। ਸੰਜਮ ਰੱਖ ਕੇ ਅਸੀਂ ਅੱਗੇ ਵਧਾਂਗੇ ਅਤੇ ਹੋਰ ਚੀਜਾਂ ਦਾ ਕੋਈ ਨਾ ਕੋਈ ਹਲ ਕੱਢਿਆ ਜਾਵੇਗਾ। ਬਲੈਕ ਫੰਗਸ ਨੂੰ ਲੈ ਕੇ ਵੀ ਸਾਨੂੰ ਦੱਸਿਆ ਗਿਆ ਹੈ ਕਿ ਸਰਕਾਰ ਦਵਾਈ ਇੰਪੋਰਟ ਕਰਵਾ ਰਹੀ ਹੈ। ਉਸ ਤੋਂ ਬਾਅਦ ਡਿਸਟ੍ਰੀਬਿਊਸ਼ਨ ਦਾ ਪਲਾਨ ਬਣੇਗਾ।

Leave a Reply

Your email address will not be published. Required fields are marked *