ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੀ ਪੁਲਿਸ ਨੇ ਨਸ਼ੇ ਦੀ ਇਕ ਵੱਡੀ ਖੇਪ ਨੂੰ ਦਬੋਚਣ ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਇਕ ਵਿਸ਼ੇਸ਼ ਨਾਕਾ ਲਗਾਇਆ ਹੋਇਆ ਸੀ ਇਸ ਦੌਰਾਨ ਉਹਨਾਂ ਨੇ ਨਾਕੇ ਦੌਰਾਨ ਇਕ ਟਰੱਕ ਦੀ ਤਲਾਸ਼ੀ ਲਈ। ਟਰੱਕ ਚੋਂ ਪੁਲਿਸ ਨੇ 4000 ਦੇ ਕਰੀਬ ਕੋਡੀਨ ਦੀ ਬੋਤਲ ਨੂੰ ਬਰਾਮਦ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਬੋਤਲਾਂ ਨੂੰ ਕਸ਼ਮੀਰ ਵੱਲ ਨੂੰ ਲੈ ਜਾਇਆ ਜਾ ਰਿਹਾ ਸੀ।
ਪਰ ਰਸਤੇ ਚ ਪੁਲਿਸ ਨੇ ਨਾਕੇਬੰਦੀ ਦੌਰਾਨ ਕਾਬੂ ਕਰ ਲਿਆ ਨਾਲ ਹੀ ਪੁਲਿਸ ਨੇ ਤਿੰਨ ਕਸ਼ਮੀਰੀ ਨੌਜਵਾਨਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।
ਫਿਲਹਾਲ ਇਸ ਗੱਲ ਦਾ ਪਤਾ ਨਹੀਂ ਚਲਿਆ ਹੈ ਕਿ ਆਖਿਰ ਇਹਨੀ ਜਿਆਦਾ ਵੱਡੀ ਖੇਪ ਨੂੰ ਕਿੱਥੋਂ ਲਿਆਂਦਾ ਗਿਆ ਸੀ ਤੇ ਇਸ ਪਿੱਛੇ ਕਿਸ ਦਾ ਹੱਥ ਹੈ ਬਾਰੇ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਕਾਬੂ ਕੀਤੇ ਗਏ ਉਕਤ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


