Meteorological Department ਵੱਲੋਂ ਕਈ ਜ਼ਿਲ੍ਹਿਆਂ ਲਈ ‘ਰੈੱਡ ਅਲਰਟ’, ਲੋਹੜੀ ‘ਤੇ ਪਤੰਗਬਾਜ਼ੀ ਕਰਨ ਵਾਲਿਆਂ ਲਈ ਖ਼ਾਸ ਸਲਾਹ

ਲੁਧਿਆਣਾ : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਢ ਨੇ ਪਿਛਲੇ ਕਈ ਦਹਾਕਿਆਂ ਦੇ ਰਿਕਾਰਡ ਤੋੜ ਦਿੱਤੇ ਹਨ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ…

ਲੁਧਿਆਣਾ : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਢ ਨੇ ਪਿਛਲੇ ਕਈ ਦਹਾਕਿਆਂ ਦੇ ਰਿਕਾਰਡ ਤੋੜ ਦਿੱਤੇ ਹਨ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਸੂਬੇ ਵਿੱਚ ਸੰਘਣੀ ਧੁੰਦ, ਭਿਆਨਕ ਸ਼ੀਤ ਲਹਿਰ ਅਤੇ ਕੋਹਰਾ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਹਾਲਾਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਈ ਜ਼ਿਲ੍ਹਿਆਂ ਵਿੱਚ ‘ਰੈੱਡ ਅਲਰਟ’ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਹਿੱਸਿਆਂ ਵਿੱਚ ਆਰੇਂਜ ਅਤੇ ਯੈਲੋ ਅਲਰਟ ਰਾਹੀਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

56 ਸਾਲਾਂ ਦਾ ਰਿਕਾਰਡ ਟੁੱਟਣ ਦੇ ਨੇੜੇ

ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਮੌਸਮ ਵਿਭਾਗ ਅਨੁਸਾਰ ਅੱਜ ਦਿਨ ਦਾ ਘੱਟੋ-ਘੱਟ ਤਾਪਮਾਨ 11.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਲਗਭਗ 7 ਡਿਗਰੀ ਘੱਟ ਹੈ। ਇਹ 1970 ਤੋਂ ਬਾਅਦ ਲੁਧਿਆਣਾ ਵਿੱਚ 12 ਜਨਵਰੀ ਨੂੰ ਰਿਕਾਰਡ ਕੀਤਾ ਗਿਆ ਹੁਣ ਤੱਕ ਦਾ ਤੀਜਾ ਸਭ ਤੋਂ ਘੱਟ ਤਾਪਮਾਨ ਹੈ। ਲਗਾਤਾਰ ਡਿੱਗ ਰਿਹਾ ਪਾਰਾ ਅਤੇ ਸੂਰਜ ਦੇ ਦਰਸ਼ਨ ਨਾ ਹੋਣ ਕਾਰਨ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।

ਲੋਹੜੀ ਦੇ ਜਸ਼ਨਾਂ ਤੇ ਸ਼ੀਤ ਲਹਿਰ ਦਾ ਸਾਇਆ

ਮੌਸਮ ਵਿਭਾਗ ਨੇ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪਤੰਗਬਾਜ਼ੀ ਕਰਨ ਵਾਲੇ ਬੱਚਿਆਂ ਅਤੇ ਨੌਜਵਾਨਾਂ ਲਈ ਵਿਸ਼ੇਸ਼ ਸਲਾਹ ਜਾਰੀ ਕੀਤੀ ਹੈ। ਮਾਹਿਰਾਂ ਅਨੁਸਾਰ ਲੋਹੜੀ ਵਾਲੇ ਦਿਨ ਵੀ ਸੂਬੇ ਵਿੱਚ ਤੇਜ਼ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਬੱਚਿਆਂ ਨੂੰ ਖੁੱਲ੍ਹੇ ਵਿੱਚ ਜਾਂ ਛੱਤਾਂ ‘ਤੇ ਲੰਬੇ ਸਮੇਂ ਤੱਕ ਪਤੰਗਬਾਜ਼ੀ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਵਿਭਾਗ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਨੂੰ ਠੰਢ ਅਤੇ ਸੰਘਣੀ ਧੁੰਦ ਤੋਂ ਬਚਾਉਣ ਲਈ ਘਰਾਂ ਦੇ ਅੰਦਰ ਹੀ ਰਹਿਣ ਲਈ ਪ੍ਰੇਰਿਤ ਕਰਨ।

ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਚੌਕਸ

ਸੰਘਣੀ ਧੁੰਦ ਕਾਰਨ ਸੜਕੀ ਆਵਾਜਾਈ ਵਿੱਚ ਵਿਘਨ ਪੈ ਰਿਹਾ ਹੈ ਅਤੇ ਹਾਦਸਿਆਂ ਦਾ ਖ਼ਤਰਾ ਵਧ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਗੈਰ-ਜ਼ਰੂਰੀ ਸਫ਼ਰ ਤੋਂ ਬਚਣ ਅਤੇ ਗਰਮ ਕੱਪੜਿਆਂ ਦੀ ਵਰਤੋਂ ਕਰਨ ਦੀ ਹਦਾਇਤ ਦਿੱਤੀ ਹੈ। ਅਗਲੇ ਕੁਝ ਦਿਨਾਂ ਤੱਕ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ, ਕਿਉਂਕਿ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਠੰਢ ਹੋਰ ਜ਼ੋਰ ਫੜ ਸਕਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ :  https://livingindianews.co.in/brutal-stampede-case-actor-thalapathy-vijay-reaches-cbi-headquarters-in-delhi-interrogation-lasts-for-7-hours/

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ 

Leave a Reply

Your email address will not be published. Required fields are marked *